ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦਾ ਦੇਹਾਂਤ
July 18, 2023
ਕਾਂਗਰਸ ਦੇ ਦਿੱਗਜ ਨੇਤਾ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਓਮਨ ਚਾਂਡੀ ਦੇ ਬੇਟੇ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ 80 ਸਾਲਾ ਓਮਨ ਚਾਂਡੀ ਦੀ ਸਿਹਤ ਸਾਲ 2019 ਤੋਂ ਠੀਕ ਨਹੀਂ ਚੱਲ ਰਹੀ ਸੀ। ਚਾਂਡੀ ਨੂੰ ਗਲੇ ਨਾਲ ਸਬੰਧਤ ਬੀਮਾਰੀਆਂ ਹੋਣ ਤੋਂ ਬਾਅਦ ਜਰਮਨੀ ਲਿਜਾਇਆ ਗਿਆ ਸੀ। ਦੱਸ ਦੇਈਏ ਕਿ ਉਹ ਦੋ ਵਾਰ ਕੇਰਲ ਦੇ ਮੁੱਖ ਮੰਤਰੀ ਵੀ ਰਹੇ।

