ਉੱਜ ਦਰਿਆ ‘ਚੋਂ ਛੱਡਿਆ ਗਿਆ 171797 ਕਿਊਸਿਕ ਪਾਣੀ

ਗੁਰਦਾਸਪੁਰ : ਪਹਾੜੀ ਖੇਤਰਾਂ ‘ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਨਹਿਰਾਂ ਅਤੇ ਨਾਲਿਆਂ ‘ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਦੇ ਤਹਿਤ ਹੀ ਅੱਜ ਸਵੇਰੇ ਇਕ ਵਾਰ ਫਿਰ ਉੱਜ ਦਰਿਆਂ ‘ਚੋਂ ਕਰੀਬ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਗੁਰਦਾਸਪੁਰ ਜ਼ਿਲ੍ਹੇ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉੱਜ ਦਰਿਆਂ ‘ਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ, ਜੋ ਕਿ ਅੱਜ ਸਵੇਰੇ 8 ਵਜੇ ਮਕੌੜਾ ਪੱਤਣ ਨੇੜੇ ਰਾਵੀ ਦਰਿਆ ‘ਚ ਮਿਲ ਗਿਆ ਅਤੇ ਦੁਪਹਿਰ ਵੇਲੇ ਇਹ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ ‘ਤੇ ਲੈ ਜਾਣ। ਉੱਥੇ ਹੀ ਡੀ. ਸੀ. ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ‘ਤੇ ਲਈ ਜਾ ਸਕਦੀ ਹੈ।

Add a Comment

Your email address will not be published. Required fields are marked *