ਸ੍ਰੀਲੰਕਾ ‘ਚ ਨਸ਼ੀਲੇ ਪਦਾਰਥਾਂ ਲਈ ਵਿਦਿਆਰਥੀਆਂ ਦੇ ਬੈਗਾਂ ਦੀ ਲਈ ਜਾਵੇਗੀ ਤਲਾਸ਼ੀ

ਕੋਲੰਬੋ – ਸ੍ਰੀਲੰਕਾ ਸਰਕਾਰ ਨੇ ਕਿਹਾ ਹੈ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਬੈਗਾਂ ਦੀ ਤਲਾਸ਼ੀ ਲਈ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਕੋਲ ਕੋਈ ਨਸ਼ੀਲਾ ਪਦਾਰਥ ਤਾਂ ਨਹੀਂ ਹੈ। ਸ੍ਰੀਲੰਕਾ ਦੇ ਇੱਕ ਰੋਜ਼ਾਨਾ ਅਖ਼ਬਾਰ ਨੇ ਸਿੱਖਿਆ ਮੰਤਰੀ ਸੁਸ਼ੀਲ ਪ੍ਰੇਮਜਯੰਤ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਮੰਤਰੀ ਨੇ ਕੱਲ੍ਹ ਸੰਸਦ ਵਿੱਚ ਇਹ ਗੱਲ ਕਹੀ ਸੀ।

ਪ੍ਰੇਮਜਯੰਤ ਨੇ ਕਿਹਾ ਕਿ ਜਲਦੀ ਹੀ ਸਕੂਲ ਪ੍ਰਬੰਧਕਾਂ ਨੂੰ ਇੱਕ ਸਰਕੂਲਰ ਜਾਰੀ ਕੀਤਾ ਜਾਵੇਗਾ ਕਿ ਉਹ ਵਿਦਿਆਰਥੀਆਂ ਦੇ ਸਕੂਲੀ ਬੈਗਾਂ ਦੀ ਤਲਾਸ਼ੀ ਲੈਣ ਕਿ ਕਿਤੇ ਉਹ ਕ੍ਰਿਸਟਲ ਮੈਥਾਮਫੇਟਾਮਾਈਨ ਵਰਗੀਆਂ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਤਾਂ ਨਹੀਂ ਲੈ ਕੇ ਆਏ ਹਨ। ਕ੍ਰਿਸਟਲ ਮੈਥਾਮਫੇਟਾਮਾਈਨ ਆਈਸੀਈ ਦੇ ਰੂਪ ਵਿਚ ਜਾਣਿਆ ਜਾਂਦਾ ਹੈ।

ਮੰਤਰੀ ਨੇ ਕਿਹਾ, ‘ਸਕੂਲ ਦੇ ਬੱਚਿਆਂ ਵਿੱਚ ਨਸ਼ੀਲੇ ਪਦਾਰਥਾਂ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਹੀ ਆਧੁਨਿਕ ਅਤੇ ਖ਼ਤਰਨਾਕ ਤਰੀਕੇ ਅਪਣਾਏ ਜਾ ਰਹੇ ਹਨ। ਇਸ ਖ਼ਤਰੇ ਨੂੰ ਰੋਕਣ ਲਈ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਦੇਸ਼ ਦੇ ਬੱਚਿਆਂ ਨੂੰ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਤੋਂ ਬਚਾਉਣ ਲਈ ਮਾਪਿਆਂ, ਸਰਪ੍ਰਸਤਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।’

Add a Comment

Your email address will not be published. Required fields are marked *