ਬ੍ਰਿਕਸ ਦੀ ਮੀਟਿੰਗ ‘ਚ ਵਰਚੁਅਲੀ ਹਿੱਸਾ ਲੈਣਗੇ ਰੂਸੀ ਰਾਸ਼ਟਰਪਤੀ ਪੁਤਿਨ

 ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਬ੍ਰਿਕਸ ਦੇਸ਼ਾਂ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫ਼ਰੀਕਾ ਦੇ ਇਤਿਹਾਸਕ 15ਵੇਂ ਸਿਖਰ ਸੰਮੇਲਨ ਦੀ ਮੇਜ਼ਬਾਨੀ ਲਈ ਆਪਣੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਹੈ। ਇਸ ਸੰਮੇਲਨ ‘ਚ ਬ੍ਰਾਜ਼ੀਲ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਦੇ ਨੇਤਾ ਹਿੱਸਾ ਲੈਂਦੇ ਹਨ। ਹਾਲਾਂਕਿ, ਇਸ ਵਾਰ ਜੋ ਜਾਣਕਾਰੀ ਸਾਹਮਣੇ ਆ ਰਹੀ ਹੈ, ਉਸ ਮੁਤਾਬਕ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਬੈਠਕ ‘ਚ ਨਿੱਜੀ ਤੌਰ ‘ਤੇ ਮੌਜੂਦ ਨਹੀਂ ਹੋਣਗੇ। ਉਹ ਕਾਨਫਰੰਸ ਵਿੱਚ ਵਰਚੁਅਲ ਰੂਪ ‘ਚ ਹਿੱਸਾ ਲੈਣਗੇ। ਦੱਖਣੀ ਅਫ਼ਰੀਕਾ ਨੇ ਕਿਹਾ ਹੈ ਕਿ ਆਪਸੀ ਸਮਝੌਤੇ ਨਾਲ ਰੂਸੀ ਸੰਘ ਦੇ ਪ੍ਰਧਾਨ ਵਲਾਦੀਮੀਰ ਪੁਤਿਨ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ, ਰੂਸੀ ਫੈਡਰੇਸ਼ਨ ਦੀ ਨੁਮਾਇੰਦਗੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੁਆਰਾ ਕੀਤੀ ਜਾਵੇਗੀ।

Add a Comment

Your email address will not be published. Required fields are marked *