ਕ੍ਰਿਕਟਰ ਭੱਜੀ ਨੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ ਤੇ ਚੁੱਕੇ ਬੋਰੇ

ਸ਼ਾਹਕੋਟ – ਫਿਰਕੀ ਗੇਦਬਾਜ਼ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ, ਜਿੱਥੇ ਬੰਨ੍ਹ ’ਚ ਪਏ ਵੱਡੇ ਪਾੜ ਨੂੰ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੂਰਿਆ ਜਾ ਰਿਹਾ ਹੈ। ਧੁੱਸੀ ਬੰਨ੍ਹ ’ਤੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਕੁੱਝ ਲੋਕ ਹੜ੍ਹਾਂ ਨੂੰ ਵੀ ਸਿਆਸੀ ਮੁੱਦਾ ਬਣਾ ਰਹੇ ਹਨ, ਜਦਕਿ ਇਹ ਮੌਕਾ ਰਾਜਨੀਤੀ ਕਰਨ ਦਾ ਨਹੀਂ, ਸਗੋਂ ਹਰ ਪੀੜਤਾਂ ਦੀ ਹਰ ਪੱਖ ਤੋਂ ਮਦਦ ਕਰਨ ਦਾ ਹੈ। ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕ੍ਰਿਕਟਰ ਹਰਭਜਨ ਭੱਜੀ ਨੇ ਕਿਹਾ ਕਿ ਉਹ ਆਪਣੇ ਐੱਮ. ਪੀ. ਲੈਂਡ ਫੰਡਜ਼ ਵਿਚੋਂ ਹੀ ਨਹੀਂ, ਸਗੋਂ ਆਪਣੇ ਨਿੱਜੀ ਪੈਸਿਆਂ ਵਿਚੋਂ ਵੀ ਪੀੜਤ ਲੋਕਾਂ ਦੀ ਮੱਦਦ ਕਰਨ ਲਈ ਤਿਆਰ ਹਨ। ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਆਪਣੇ ਹਮਰੁਤਬਾ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਟਰਾਲੀ ’ਤੇ ਚੜ੍ਹ ਕੇ ਮਿੱਟੀ ਦੇ ਬੋਰੇ ਨੌਜਵਾਨਾਂ ਨੂੰ ਚੁਕਵਾਏ।

Add a Comment

Your email address will not be published. Required fields are marked *