ਰਾਘਵ ਚੱਢਾ ਵਲੋਂ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੁਲਾਕਾਤ

ਚੰਡੀਗੜ੍ਹ -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਪੰਜਾਬ ਸਰਕਾਰ ਵਿਚ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਲਈ ਤਨਦੇਹੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ | ਮੀਟਿੰਗ ਦੌਰਾਨ ਸਾਰੇ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕੰਮ ਨਾਲ ਸੂਬੇ ਦੇ ਲੋਕਾਂ ਦਾ ਦਿਲ ਜਿੱਤਣਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਦਿਨ ਰਾਤ ਮਿਹਨਤ ਕਰਨੀ ਪਵੇਗੀ | ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਲੋਕਾਂ ਨੇ ਸਾਡੇ ‘ਤੇ ਵਿਸ਼ਵਾਸ ਦਿਖਾਇਆ ਹੈ, ਇਸ ਲਈ ਸਾਨੂੰ ਉਨ੍ਹਾਂ ਦੇ ਵਿਸ਼ਵਾਸ ‘ਤੇ ਖਰਾ ਉਤਰਨਾ ਹੋਵੇਗਾ | ਭਿ੍ਸ਼ਟਾਚਾਰ ਵਿਰੁੱਧ ‘ਆਪ’ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਭ ਕੁਝ ਬਰਦਾਸ਼ਤ ਕਰ ਸਕਦੀ ਹੈ, ਪਰ ਬੇਈਮਾਨੀ ਅਤੇ ਜਨਤਾ ਦੇ ਪੈਸੇ ਦੀ ਲੁੱਟ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਨੇ ਰਾਜ ਦੇ ਸ਼ਾਸਨ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਕਿਹਾ ਕਿ ਮੈਂ ਸਾਰੇ ਚੇਅਰਪਰਸਨਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ | ਰਾਘਵ ਚੱਢਾ ਨੇ ਕਿਹਾ ਕਿ ਲੋਕਾਂ ਨੇ ਸਾਡੇ ‘ਤੇ ਭਰੋਸਾ ਕੀਤਾ ਹੈ, ਇਸ ਲਈ ਸਾਨੂੰ ਉਨ੍ਹਾਂ ਦੇ ਭਰੋਸੇ ‘ਤੇ ਖਰਾ ਉੱਤਰਨਾ ਹੋਵੇਗਾ |

Add a Comment

Your email address will not be published. Required fields are marked *