ਸ. ਮਨਿੰਦਰਜੀਤ ਸਿੰਘ ਬੇਦੀ ਬਣੇੇ ਐਡੀਸ਼ਨਲ ਐਡਵੋਕੇਟ ਜਨਰਲ

ਔਕਲੈਂਡ- ਪੰਜਾਬੀ ਸਿਰਫ ਪੰਜਾਬ ਵਿੱਚ ਹੀ ਨਹੀਂ ਬਲਕਿ ਦੇਸ਼ਾਂ-ਵਿਦੇਸ਼ਾਂ ‘ਚ ਵੀ ਆਏ ਦਿਨ ਕੋਈ ਨਾ ਕੋਈ ਤਰੱਕੀ ਕਰਕੇ ਪੰਜਾਬ ਦਾ ਮਾਣ ਵਧਾਉਦੇਂ ਰਹਿੰਦੇ ਹਨ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਸਿੱਧ ਵਕੀਲ ਸ. ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਜਿ਼ਕਰਯੋਗ ਹੈ ਕਿ ਐਡਵੋਕੇਟ ਸ.ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਹਨ। ਉਹਨਾਂ ਦੇ ਪਿਤਾ ਸਵ. ਸ੍ਰੀ ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸੀ ਅਤੇ ਉਹਨਾਂ ਦੇ ਤਾਇਆ ਜੀ ਸ.ਅਮਰ ਸੁਰਜੀਤ ਸਿੰਘ ਬੇਦੀ ਰਾਮਪੁਰਾ ਫੂਲ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਇਹਨਾਂ ਦੇ ਭਰਾ ਆਸਟਰੇਲੀਆ ਵਿੱਚ ਪੰਜਾਬੀ ਮਾਂ ਬੋਲੀ ਨਾਲ ਪਿਆਰ ਕਰਨ ਵਾਲੀ ਸਖਸ਼ੀਅਤ ਬਿੱਕਰ ਬਾਈ ਫੂਲ ਦੇ ਨਾਂਅ ਨਾਲ ਮਸ਼ਹੂਰ ਹਨ। ਬਿੱਕਰ ਬਾਈ ਫੂਲ ਕਵੀ, ਪੰਜਾਬੀ ਗੀਤਕਾਰ ਤੇ ਗਾਇਕ ਹਨ ਅਤੇ ਉਹਨਾਂ ਦਾ ਲਿਖਿਆ ਤੇ ਗਾਇਆ ਗੀਤ ‘ਗੀਤ ਸਰਦਾਰ’ ਅਤੇ ‘ਦਿੱਲੀ ਜਿੱਤਾਂਗੇ’ ਬਹੁਤ ਮਸ਼ਹੂਰ ਹੋਇਆ ਸੀ।
ਸ. ਮਨਿੰਦਰਜੀਤ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ ਜੋ ਉਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ। ਕੇਜਰੀਵਾਲ ਦੇ ਨਜ਼ਦੀਕੀਆਂ ਵਿੱਚੋਂ ਇੱਕ ਹਨ। ਇਸ ਸੰਬੰਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਇਸ ਨਿਯੁਕਤੀ ਤੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ।

Add a Comment

Your email address will not be published. Required fields are marked *