ਪਤੀ-ਪਤਨੀ ਨੂੰ ਅਗਵਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ-ਫਗਵਾੜਾ

ਫਗਵਾੜਾ: ਫਗਵਾੜਾ ਪੁਲਸ ਨੇ ਨਿਹੰਗ ਸਿੰਘਾਂ ਵੱਲੋਂ ਕੁੱਟਮਾਰ ਮਗਰੋਂ ਅਗਵਾ ਕੀਤੇ ਪਤੀ-ਪਤਨੀ ਨੂੰ ਬਰਾਮਦ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅਗਵਾ ਕੀਤੇ ਗਏ ਸੋਨੂੰ ਅਤੇ ਉਸ ਦੀ ਪਤਨੀ ਜੋਤੀ ਨੂੰ ਬਟਾਲਾ ਤੋਂ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਘਟਨਾ ਸਬੰਧੀ ਵਧੇਰੇ ਜਾਣਕਾਰੀ ਭਲਕੇ ਫਗਵਾੜਾ ਦੇ ਐੱਸ.ਪੀ. ਵੱਲੋਂ ਸਾਂਝੀ ਕੀਤੀ ਜਾਵੇਗੀ। 

ਦੱਸ ਦਈਏ ਕਿ ਫਗਵਾੜਾ ਦੇ ਅਮਨ ਨਗਰ ‘ਚ ਦੋ ਗੱਡੀਆਂ ਵਿਚ ਸਵਾਰ ਹੋ ਕੇ ਆਪਣੇ ਸਾਥੀਆਂ ਨਾਲ ਆਏ ਦੋ ਨਿਹੰਗ ਸਿੰਘ ਘਰ ਦੇ ਅੰਦਰ ਪਤੀ-ਪਤਨੀ ਦੀ ਕੁੱਟਮਾਰ ਕਰਨ ਮਗਰੋਂ ਅਗਵਾ ਕਰਕੇ ਮੌਕੇ ਤੋਂ ਫਰਾਰ ਹੋ ਗਏ।  ਉਕਤ ਸਾਰੀ ਘਟਨਾ ਇਲਾਕੇ ਵਿਚ ਲੱਗੇ ਸੀ. ਸੀ. ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਕੈਮਰੇ ਵਿਚ ਕੈਦ ਹੋਈਆਂ ਤਸਵੀਰਾਂ ਜ਼ਰੀਏ ਪਤਾ ਲੱਗ ਰਿਹਾ ਹੈ ਕਿ ਨਿਹੰਗ ਸਿੰਘ ਕੰਧ ਦੇ ਉੱਪਰ ਚੜ ਕੇ ਕੋਠੀ ਦੀ ਦੂਜੀ ਮੰਜ਼ਿਲ ‘ਤੇ ਗਏ ਅਤੇ ਦਰਵਾਜ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਦਰਵਾਜ਼ਾ ਤੋੜ ਕੇ ਪਤੀ-ਪਤਨੀ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ। ਵਾਰਦਾਤ ਮਗਰੋਂ ਫਿਰ ਨਿਹੰਗ ਫਿਰ ਤੋਂ ਕੋਠੀ ਵਿਚ ਵਾਪਸ ਆਉਂਦੇ ਹਨ, ਜੋ ਘਰ ਵਿਚ ਮਹਿਲਾ ਦੇ ਪਰਸ ਪਏ ਹੋਏ ਸਨ, ਉਨ੍ਹਾਂ ਨੂੰ ਵੀ ਕੱਢ ਕੇ ਆਪਣੀ ਗੱਡੀ ਲੈ ਜਾਂਦੇ ਵਿਖਾਈ ਦੇ ਰਹੇ ਹਨ।

Add a Comment

Your email address will not be published. Required fields are marked *