ਮਨਕੀਰਤ ਔਲਖ਼ ਦਾ ਵਕੀਲ ਅਦਾਲਤ ’ਚ ਹੋਇਆ ਪੇਸ਼, ਗੀਤ ‘ਰਫ਼ਲ’ ਸਬੰਧੀ ਨੋਟਿਸ ਕੀਤਾ ਜਾਰੀ

ਚੰਡੀਗੜ੍ਹ-  ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਦਿਨੋਂ-ਦਿਨ ਵਿਵਾਦਾਂ ’ਚ ਘਿਰੇ ਜਾ ਰਹੇ ਹਨ। ਦੱਸ ਦੇਈਏ ਕਿ ਗਾਇਕ ਦਾ ਗੀਤ ‘ਰਫ਼ਲਾਂ’ ਸਬੰਧੀ ਨੋਟਿਸ ਜਾਰੀ ਹੋਣ ਤੋਂ ਬਾਅਦ ਬੀਤੇ ਦਿਨ ਮਨਕੀਰਤ ਔਲਖ ਦਾ ਵਕੀਲ ਜ਼ਿਲਾ ਅਦਾਲਤ ’ਚ ਪੇਸ਼ ਹੋਇਆ। ਵਕੀਲ ਨੇ ਦੱਸਿਆ ਕਿ ਔਲਖ ਇਸ ਸਮੇਂ ਕੈਨੇਡਾ ’ਚ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਦਾਇਰ ਕੀਤਾ ਹੈ।

ਉਨ੍ਹਾਂ ਨੇ ਔਲਖ ਅਤੇ ਹੋਰਨਾਂ ਤੇ ਗੀਤ ਰਾਹੀਂ ਵਕੀਲਾਂ ਦਾ ਅਕਸ ਖ਼ਰਾਬ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ, ਜਿਸ ਦਾ ਕੋਈ ਤਸੱਲੀਬਖਸ ਜਵਾਬ ਨਹੀਂ ਮਿਲਿਆ।

ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਦੇ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹਰਜਾਨਾ ਲੈ ਕੇ ਐਡਵੋਕੇਟ ਵੈੱਲਫੇਅਰ ਫੰਡ ’ਚ ਜਮ੍ਹਾ ਕਰਵਾਇਆ ਜਾਵੇ।

Add a Comment

Your email address will not be published. Required fields are marked *