ਗਾਇਕ ਬੱਬੂ ਮਾਨ ਦੇ ਪਿੰਡ ਆਇਆ ਹੜ੍ਹ

ਜਲੰਧਰ- ਇਨ੍ਹੀਂ ਦਿਨੀਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ ‘ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਨਦੀਆਂ-ਦਰਿਆਵਾਂ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪੰਜਾਬ ਦੇ ਕਈ ਜ਼ਿਲਿਆਂ ‘ਚ ਹੜ੍ਹ ਆਇਆ ਹੋਇਆ ਹੈ। ਹੜ੍ਹਾਂ ਕਾਰਨ ਕਿਸਾਨਾਂ ਦੀਆਂ ਖੇਤਾਂ ‘ਚ ਖੜੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। ਉਥੇ ਹੀ ਪੰਜਾਬ ਦੇ ਉੱਘੇ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਬੱਬੂ ਮਾਨ ਆਪਣੇ ਪਿੰਡ ‘ਚ ਆਏ ਹੜ੍ਹ ਨੂੰ ਦਿਖਾ ਰਿਹਾ ਹੈ ਕਿ ਕਿਵੇਂ ਉਨ੍ਹਾਂ ਦੇ ਘਰ ‘ਚ ਪਾਣੀ ਹੀ ਪਾਣੀ ਹੋਇਆ ਪਿਆ ਹੈ। ਲਗਾਤਾਰ ਤੇਜ਼ ਮੀਂਹ ਕਾਰਨ ਉਨ੍ਹਾਂ ਦੇ ਇਲਾਕੇ ਦੀ ਸਥਿਤੀ ਖ਼ਤਰਨਾਕ ਬਣੀ ਹੋਈ ਹੈ। 

ਦੱਸ ਦਈਏ ਕਿ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਕਹਿੰਦੇ ਹਨ ਕਿ ‘ਹਰ ਤਰਫ ਪਾਣੀ ਹੀ ਪਾਣੀ ਹੈ, ਰੁਕ ਜਾਏ ਤੋ ਸੈਲਾਬ ਹੈ, ਚਲ ਜਾਏ ਤੋ ਰਵਾਨੀ ਹੈ।’ ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਮੀਂਹ ਕਾਰਨ ਹੜ੍ਹ ਆ ਚੁੱਕੇ ਹਨ, ਜਿਸ ਕਾਰਨ ਕਈ ਲੋਕਾਂ ਨੂੰ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਹਜ਼ਾਰਾਂ ਏਕੜ ‘ਚ ਖੜੀ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। 

Add a Comment

Your email address will not be published. Required fields are marked *