ਅੰਮ੍ਰਿਤਸਰ ‘ਚ ਅਕਾਲੀ ਆਗੂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ- ਪੰਜਾਬ ਦੇ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਤੇਜਵੀਰ ਸਿੰਘ ਨੂੰ ਸੀਆਈਏ ਸਟਾਫ਼ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ  ਪੁਲਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਤਿੰਨ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। 

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਅਕਾਲੀ ਦਲ ਦੇ ਵੱਡੇ ਆਗੂਆਂ ਦਾ ਕਰੀਬੀ ਹੈ। ਇਸ ਮਾਮਲੇ ‘ਚ ਪੁਲਸ ਨੇ ਪਹਿਲਾਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਵੀਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਦੇ ਰਿਕਾਰਡ ‘ਚ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਫ਼ਿਲਹਾਲ ਪੁਲਸ ਮੁਸਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Add a Comment

Your email address will not be published. Required fields are marked *