ਹਿਰਾਸਤ ‘ਚ ਲਏ ਜਾਣ ਮਗਰੋਂ ਕਿਰੀ ਐਲਨ ਦਾ ਵੱਡਾ ਬਿਆਨ

ਨਿਊਜ਼ੀਲੈਂਡ- ਨਿਊਜ਼ੀਲੈਂਡ ਦੀ ਨਿਆਂ ਮੰਤਰੀ ਕਿਰੀ ਐਲਨ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਸ ‘ਤੇ ਸ਼ਰਾਬ ਦੀ ਕਾਨੂੰਨੀ ਸੀਮਾ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਹੱਦ ਤੋਂ ਜ਼ਿਆਦਾ ਸ਼ਰਾਬ ਪੀਣ ਕਾਰਨ ਕਿਰੀ ਦੀ ਕਾਰ ਦੀ ਇਕ ਖੜ੍ਹੀ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ ਸੀ।ਹਿਰਾਸਤ ‘ਚ ਲਏ ਜਾਣ ਮਗਰੋਂ ਨਿਆਂ ਮੰਤਰੀ ਕਿਰੀ ਐਲਨ ਨੇ ਸਾਰੇ ਵਿਭਾਗਾਂ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੌਰਾਨ ਹੁਣ ਉਨ੍ਹਾਂ ਦਾ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ, ਦਰਅਸਲ ਕਿਰੀ ਐਲਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਮੁੜ ਚੋਣ ਨਹੀਂ ਲੜੇਗੀ। ਇਹ ਮਾਮਲਾ ਲੇਬਰ ਐਮਪੀ ਵੱਲੋਂ ਐਤਵਾਰ ਰਾਤ ਨੂੰ ਇੱਕ ਮੋਟਰ ਵਾਹਨ ਚਲਾਉਣ ਸਮੇਂ ਲਾਪਰਵਾਹੀ ਵਰਤਣ ਅਤੇ ਇੱਕ ਕਾਰ ਹਾਦਸੇ ਤੋਂ ਬਾਅਦ ਇੱਕ ਪੁਲਿਸ ਅਧਿਕਾਰੀ ਦੇ ਨਾਲ ਜਾਣ ਤੋਂ ਇਨਕਾਰ ਕਰਨ ਤੋਂ ਬਾਅਦ ਆਇਆ ਹੈ। ਐਲਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਲੰਬੀ ਪੋਸਟ ‘ਚ ਇਹ ਐਲਾਨ ਕੀਤਾ ਹੈ।

Add a Comment

Your email address will not be published. Required fields are marked *