ਹਰਦੇਵ ਬਰਾੜ ਜੀ ਵੱਲੋਂ ਸੁਰਿੰਦਰ ਛਿੰਦਾ ਨੂੰ ਭਰੇ ਮਨ ਨਾਲ ਸ਼ਰਧਾਂਜਲੀ

ਆਕਲੈਂਡ- ਬੁਲੰਦ ਗਾਇਕੀ ਦੇ ਬਾਬਾ ਬੋਹੜ ਸੁਰਿੰਦਰ ਛਿੰਦਾ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਸੁਰਿੰਦਰ ਛਿੰਦਾ ਦੇ ਦਿਹਾਂਤ ਦੀ ਖ਼ਬਰ ਨੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਨਾਲ-ਨਾਲ ਪੰਜਾਬੀ ਸੰਗੀਤ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੁਰਿੰਦਰ ਛਿੰਦਾ ਦੇ ਦੁਨੀਆ ਨੂੰ ਅਲਵਿਦਾ ਆਖ ਜਾਣ ਕਾਰਨ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਦਿਹਾਂਤ ’ਤੇ

ਹਰਦੇਵ ਬਰਾੜ ਜੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਦੀ ਵਿਛੜੀ ਰੂਹ ਨੂੰ ਸਰਧਾਂਜਲੀ ਭੇਟ ਕਰਦੇ ਸਮੇਂ ਹਰਦੇਵ ਬਰਾੜ, ਹਰਦੇਵ ਮਾਹੀਨੰਗਲ, ਗੁਰਦੀਪ ਸਿੰਘ ਕਾਲਾ ਬਰਾੜ,ਮਨਪ੍ਰੀਤ ਸਿੱਧੂ,ਮਨਪ੍ਰੀਤ ਧਾਲੀਵਾਲ, ਇੰਦਰਜੀਤ ਕਾਲਕਟ,ਟਰੈਵਲ ਪੁਆਇੰਟ ਦੀਪਕ ਸ਼ਰਮਾ, ਹਰਦੀਪ ਗਿੱਲ, ਡਿਸਕਾਊਟ ਬਿਨ ਦੀਪਾ ਡੋਮੈਲੀ, ਬਿੱਲਾ ਅੰਬਰਸਰੀਆ,ਹਰਪਾਲ ਸਿੰਘ, ਜਗਦੇਵ ਜੱਗੀ ਰਾਮੂਵਾਲੀਆਂ , ਦੀਪਾ ਬਰਾੜ, ਪ੍ਰੀਤਮ ਧਾਲੀਵਾਲ, ਹਰਬੰਸ ਸੰਘਾ, ਪ੍ਰੀਤਪਾਲ ਗਰੇਵਾਲ ,ਦਲਜੀਤ ਸੰਧੂ, ਲਾਡੀ ਬਰਾੜ, ਦਨਬੀਰ ਢਿੱਲੋਂ ਅਤੇ ਨਿਊਜ਼ੀਲੈਂਡ ਸਪੋਰਟਸ ਕਲੱਬ ਦੇ ਸਾਰੇ ਅਹੁਦੇਦਾਰ ਮੈਂਬਰ ਸ਼ਾਮਿਲ ਹੋਏ।
ਦੱਸਣਯੋਗ ਹੈ ਕਿ ਸਾਲ 2013 ਵਿੱਚ ਹਰਦੇਵ ਬਰਾੜ ਜੀ ਦੇ ਬੁਲਾਵੇ ਤੇ ਸੁਰਿੰਦਰ ਛਿੰਦਾ ਜੀ ਨਿਊਜ਼ੀਲੈਂਡ ਵਿੱਚ ਆਏ ਅਤੇ ਫਰੀ ਮੇਲਾ ਵਿੱਚ ਪ੍ਰਫੋਰਮਸ਼ ਕੀਤੀ। ਹਰਦੇਵ ਬਰਾੜ ਜੀ ਅਤੇ ਸੁਰਿੰਦਰ ਛਿੰਦਾ ਵਿਚਕਾਰ ਬਹੁਤ ਚੰਗੇ ਸੰਬੰਧ ਸਨ। ਨਿਊਜ਼ੀਲੈਂਡ ਵਿੱਚ ਉਹ ਹਰਦੇਵ ਬਰਾੜ ਜੀ ਦੇ ਘਰ ਕਾਫੀ ਦਿਨ ਰੁਕੇ ਸਨ। ਪਰਿਵਾਰ ਨਾਲ ਗੱਲ ਬਾਤ ਦੌਰਾਨ ਉਹਨਾਂ ਨੇ ਆਪਣੇ ਇਸ ਸਫ਼ਰ ਦਾ ਖੂਬ ਆਨੰਦ ਮਾਣਿਆ ਸੀ। ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੇ। ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ। ਛਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ‘ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ‘ਪੰਜਾਬੀ ਸੰਗੀਤ ਜਗਤ’ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਅਤੇ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਆਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਹੁਤ ਵੱਡਾ ਯੋਗਦਾਨ ਪਾਇਆ। ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ। ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ ‘ਚ ਹੋਇਆ ਸੀ। ਪੰਜਾਬੀ ਸੰਗੀਤ ਜਗਤ ‘ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ ‘ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 ‘ਚ ‘ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ’ ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦਾ ਇਹ ਗੀਤ ਉਸ ਸਮੇਂ ਕਾਫੀ ਹਿੱਟ ਰਿਹਾ ਸੀ। ਇਸ ਤੋਂ ਬਾਅਦ ਉਨਾਂ ਨੇ ‘ਢੋਲਾ ਵੇ ਢੋਲਾ ਹਾਏ ਢੋਲਾ’, ‘ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ ਨੀ ਬਾਬਿਆਂ ਦੇ ਚੱਲ ਚੱਲੀਏ’ ਤੇ ‘ਬਦਲਾ ਲੈ ਲਈਂ ਸੋਹਣਿਆਂ’ ਸਮੇਤ ਕਈ ਗੀਤ ਗਾਏ। 1972-73 ‘ਚ ਸੁਰਿੰਦਰ ਛਿੰਦਾ ਉਸਤਾਦ ਜਸਵੰਤ ਭੰਵਰਾ ਦੇ ਲੜ ਲੱਗ ਗਏ ਅਤੇ ਸੰਗੀਤਕ ਤਾਲੀਮ ਦਾ ਦੌਰ ਸ਼ੁਰੂ ਹੋਇਆ। ਸੁਰਿੰਦਰ ਛਿੰਦਾ ਨੇ ਬਹੁਤ ਸੰਘਰਸ਼ ਕੀਤਾ। ਪ੍ਰਸਿੱਧ ਕੰਪਨੀ ਐੱਚ. ਐੱਮ. ਵੀ. ਨੇ ਉਨ੍ਹਾਂ ਦਾ ਪਹਿਲਾ ਰਿਕਾਰਡ, ‘ਘੱਗਰਾ ਸੂਫ ਦਾ’ ਤਿਆਰ ਕੀਤਾ ਅਤੇ ਫਿਰ ਹੌਲੀ-ਹੌਲੀ ਉਸ ਤੋਂ ਬਾਅਦ ਚਰਚਾ ਦਾ ਦੌਰ ਸ਼ੁਰੂ ਹੋਇਆ।

Add a Comment

Your email address will not be published. Required fields are marked *