ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ
July 28, 2023
ਅਜਨਾਲਾ –ਸਥਾਨਕ ਸ਼ਹਿਰ ਅਜਨਾਲਾ ਦੀ ਵਾਰਡ ਨੰਬਰ 13 ’ਚ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰਿਟਾਇਰਡ ਅਧਿਆਪਕਾ ਕੁਮਾਰੀ ਬਿਮਲਾ ਅੱਜ ਦੁਪਹਿਰ ਸਮੇਂ ਇਕੱਲੀ ਆਪਣੇ ਘਰ ਵਿਚ ਮੌਜੂਦ ਸੀ।
ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ’ਚ ਦਾਖ਼ਲ ਹੋਏ ਤੇ ਉਸ ਦਾ ਕਤਲ ਕਰ ਦਿੱਤਾ। ਉਹ ਉਸ ਦੇ ਕੰਨਾਂ ਦੀਆਂ ਵਾਲੀਆਂ ਲਾਹੁਣ ਤੋਂ ਇਲਾਵਾ ਘਰ ਦੇ ਹੋਰ ਸਾਮਾਨ ਦੀ ਫਰੋਲਾ-ਫਰਾਲੀ ਕਰ ਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਛਾਣਬੀਣ ਕੀਤੀ ਜਾ ਰਹੀ ਹੈ।