ਮੋਗਾ ਦੇ ਪਿੰਡ ਧੂਰਕੋਟ ਰਣਸੀਂਹ ਵਿਖੇ ਐਨ.ਆਈ.ਏ. ਵੱਲੋਂ ਛਾਪੇਮਾਰੀ

ਮੋਗਾ : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਧੂਰਕੋਟ ਰਣਸੀਂਹ ਵਿਖੇ NIA ਦੀ ਰੇਡ ਹੋਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ NIA ਵੱਲੋਂ ਇਹ ਰੇਡ ਜਸਵਿੰਦਰ ਸਿੰਘ ਦੇ ਘਰ ਹੋਈ ਹੈ ਜਿਸਦਾ ਪਰਿਵਾਰ ਕਾਫ਼ੀ ਲੰਮੇ ਸਮੇਂ ਤੋਂ ਇਸ ਪਿੰਡ ਵਿੱਚ ਰਹਿ ਰਿਹਾ ਸੀ। ਇਸ ਪਰਿਵਾਰ ਦਾ ਪਿਛੋਕੜ ਮੋਗਾ ਦੇ ਪਿੰਡ ਰੋਡੇ ਤੋਂ ਦੱਸਿਆ ਜਾ ਰਿਹਾ ਹੈ। ਉਧਰ ਸੰਗਰੂਰ ਤੇ ਮਲੋਟ ਦੇ ਪਿੰਡਾਂ ਵਿੱਚ ਵੀ ਐਨ.ਆਈ.ਏ. ਵੱਲੋਂ ਛਾਪੇਮਾਰੀ ਦੀਆਂ ਖ਼ਬਰਾਂ ਹਨ। ਫ਼ਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *