ਗਿੱਪੀ ਗਰੇਵਾਲ ਨੇ ਘਰ ਲਿਆਂਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ

 ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਤਿੰਨਾਂ ਪੁੱਤਰਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਘਰ ‘ਚ ਲੈ ਕੇ ਜਾਂਦੇ ਨਜ਼ਰ ਆ ਰਹੇ ਹਨ।

ਕਿਆਸ ਲਗਾਏ ਜਾ ਰਹੇ ਹਨ ਕਿ ਗਿੱਪੀ ਗਰੇਵਾਲ ਨੇ ਆਪਣੇ ਘਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੇਰੀ ਪਵਾ ਰਹੇ ਹਨ। ਹਾਲਾਂਕਿ ਇਸ ਸਬੰਧੀ ਸਾਡੇ ਕੋਲ ਬਹੁਤੀ ਜਾਣਕਾਰੀ ਨਹੀਂ ਹੈ। ਦੱਸ ਦਈਏ ਕਿ ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਇੰਸਟਾ ‘ਤੇ ਸਾਂਝਾ ਕਰਦਿਆਂ ਕੈਪਸ਼ਨ ‘ਚ- ਵਾਹਿਗੁਰੂ ਲਿਖਿਆ ਹੈ ਤੇ ਨਾਲ ਹੀ ਹੱਥ ਜੋੜਦਿਆਂ ਦੀ ਇਮੋਜ਼ੀ ਬਣਾਈ ਹੈ। ਇਸ ਵੀਡੀਓ ਨੂੰ  ਉਨ੍ਹਾਂ ਨੇ ਆਪਣੇ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਨੂੰ ਵੀ ਟੈੱਗ ਕੀਤੀ ਹੈ। ਇਸ ਵੀਡੀਓ ਵੀਡੀਓ ‘ਚ ਏਕਮ, ਸ਼ਿੰਦਾ ਤੇ ਗੁਰਬਾਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਹੱਥ ਜੋੜੀ ਨਜ਼ਰ ਆ ਰਹੇ ਹਨ।  

ਦੱਸ ਦਈਏ ਕਿ ਗਿੱਪੀ ਦੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਨਵਾਂ ਇਤਿਹਾਸ ਰਚ ਦਿੱਤਾ ਹੈ। ਇਹ ਫ਼ਿਲਮ 100 ਕਰੋੜ ਕਲੱਬ ‘ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ।

ਪੰਜਾਬੀ ਸਿਨੇਮਾ ਲਈ ਇਹ ਸਭ ਤੋਂ ਵੱਡਾ ਤੇ ਮਾਣ ਵਾਲਾ ਦਿਨ ਹੈ ਕਿ ‘ਕੈਰੀ ਆਨ ਜੱਟਾ 3’ ਨੇ ਆਪਣੀ ਹੀ ਫਰੈਂਚਾਇਜ਼ੀ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬੀ ਫ਼ਿਲਮ ਇੰਡਸਟਰੀ ‘ਚ ਕਈ ਅਜਿਹੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ, ਜੋ ਇੰਡਸਟਰੀ ਦਾ ਮਾਣ ਵਧਾ ਰਹੀਆਂ ਹਨ। ਜਿਨ੍ਹਾਂ ‘ਚੋਂ ਇਕ ਹੈ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’, ਜਿਸ ਨਾਲ ਪੰਜਾਬੀ ਸਿਨੇਮਾ ਨੂੰ ਵੱਡਾ ਫ਼ਾਇਦਾ ਹੋਇਆ ਹੈ। 

ਦੱਸ ਦਈਏ ਕਿ ਫ਼ਿਲਮ  ‘ਕੈਰੀ ਆਨ ਜੱਟਾ 3’’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

Add a Comment

Your email address will not be published. Required fields are marked *