ਬਰਨਾਲਾ ‘ਚ ਲੁੱਟ ਖੋਹ ਦੌਰਾਨ ਔਰਤ ਦਾ ਕਤਲ

ਬਰਨਾਲਾ – ਸੰਘਣੀ ਆਬਾਦੀ ’ਚ ਦਿਨ-ਦਿਹਾੜੇ 2 ਲੁਟੇਰਿਆਂ ਨੇ ਇਕ ਔਰਤ ਦਾ ਕਤਲ ਕਰ ਦਿੱਤਾ। ਘਟਨਾ ਸਥਾਨਕ ਸੇਖਾ ਰੋਡ ਗਲੀ ਨੰਬਰ 1 ’ਚ ਬੁੱਧਵਾਰ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਜ਼ਿਕਰਯੋਗ ਹੈ ਕਿ 1 ਵਜੇ ਦੇ ਕਰੀਬ 2 ਲੁਟੇਰੇ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਉਂਦੇ ਹਨ। ਉਨ੍ਹਾਂ ਦੇ ਮੂੰਹ ਢਕੇ ਹੋਏ ਸੀ ਅਤੇ ਜਸਵੰਤ ਰਾਏ ਦੇ ਘਰ ਦਾਖਲ ਹੋ ਗਏ। ਘਰ ’ਚ ਉਸ ਦੀ ਪਤਨੀ ਮੰਜੂ ਬਾਲਾ ਇਕੱਲੀ ਸੀ। ਲੁਟੇਰਿਆਂ ਨੇ ਉਸ ਦੇ ਕੰਨਾਂ ’ਚ ਪਾਈਆਂ ਵਾਲੀਆਂ ਖੋਹ ਲਈਆਂ। ਔਰਤ ਨੇ ਜਦੋਂ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਲੁਟੇਰਿਆਂ ਨੇ ਉਸ ਦਾ ਮੂੰਹ ਬੰਦ ਕਰ ਦਿੱਤਾ ਅਤੇ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। 

ਲੁਟੇਰੇ 20 ਮਿੰਟ ਤੱਕ ਘਰ ’ਚ ਦਾਖਲ ਰਹੇ ਅਤੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੰਦੇ ਰਹੇ। ਘਰ ਦੇ ਕਮਰੇ ’ਚ ਪਈਆਂ ਅਲਮਾਰੀਆਂ ਦੀ ਵੀ ਫਰੋਲਾ-ਫਰਾਲੀ ਕੀਤੀ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਲੁਟੇਰੇ ਥੋੜੀ ਦੂਰ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਵੀ ਕੈਦ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਪੀ. ਡੀ. ਰਮਨੀਸ਼ ਚੌਧਰੀ, ਡੀ. ਐੱਸ. ਪੀ. ਸਤਬੀਰ ਸਿੰਘ ਪੁਲਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਸੀ. ਸੀ. ਟੀ. ਵੀ. ਫੁਟੇ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਡੀ. ਐੱਸ. ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਲੁਟੇਰੇ ਲੁੱਟ ਦੀ ਨੀਅਤ ਨਾਲ ਹੀ ਘਰ ’ਚ ਦਾਖਲ ਹੋਏ ਅਤੇ ਔਰਤ ਮੰਜੂ ਬਾਲਾ ਦਾ ਕਤਲ ਕਰ ਦਿੱਤਾ। ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Add a Comment

Your email address will not be published. Required fields are marked *