ਕੰਗਨਾ ਰਣੌਤ ਦੇ ਮਾਣਹਾਨੀ ਮਾਮਲੇ ‘ਤੇ ਜਾਵੇਦ ਅਖਤਰ ਨੇ ਖੜਕਾਇਆ ਸੈਸ਼ਨ ਕੋਰਟ ਦਾ ਦਰਵਾਜ਼ਾ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਲੇਖਕ ਜਾਵੇਦ ਅਖਤਰ ਵਿਚਕਾਰ ਇੱਕ ਲੰਬਾ ਅਦਾਲਤੀ ਕੇਸ ਚੱਲ ਰਿਹਾ ਹੈ। ਹੁਣ ਇਸ ਮਾਮਲੇ ‘ਚ ਇੱਕ ਅਪਡੇਟ ਆਇਆ ਹੈ। ਜਾਵੇਦ ਅਖਤਰ ਨੇ ਹੁਣ ਸੈਸ਼ਨ ਕੋਰਟ ਦਾ ਰੁਖ ਕੀਤਾ ਹੈ। ਦਰਅਸਲ, ਅੰਧੇਰੀ ਅਦਾਲਤ ਦੇ ਮੈਜਿਸਟ੍ਰੇਟ ਨੇ ਇਸ ਮਾਮਲੇ ‘ਚ ਜਾਵੇਦ ਅਖਤਰ ਨੂੰ ਸੰਮਨ ਜਾਰੀ ਕੀਤਾ ਹੈ। ਇਸ ਤੋਂ ਬਾਅਦ ਲੇਖਕ ਨੇ ਸੈਸ਼ਨ ਕੋਰਟ ਦਾ ਰੁਖ ਕੀਤਾ ਹੈ। ਜਾਵੇਦ ਅਖਤਰ ਨੇ ਦਾਅਵਾ ਕੀਤਾ ਹੈ ਕਿ ਇਹ ਹੁਕਮ ਜਲਦਬਾਜ਼ੀ ਤੇ ਗੈਰ-ਵਾਜਬ ਤਰੀਕੇ ਨਾਲ ਦਿੱਤਾ ਗਿਆ ਸੀ, ਜੋ ਕਾਨੂੰਨ ਦੀ ਉਲੰਘਣਾ ਅਤੇ ਨਿਰਾਦਰ ਹੈ।

ਮੈਟਰੋਪੋਲੀਟਨ ਮੈਜਿਸਟਰੇਟ (ਅੰਧੇਰੀ ਕੋਰਟ) ਆਰ ਐਮ ਸ਼ੇਖ ਨੇ ਜਾਵੇਦ ਅਖਤਰ ਖ਼ਿਲਾਫ਼ 24 ਜੁਲਾਈ ਨੂੰ ਸੰਮਨ ਜਾਰੀ ਕੀਤਾ ਅਤੇ ਉਸ ਨੂੰ 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ। ਇਸ ਦੇ ਨਾਲ ਹੀ ਸੈਸ਼ਨ ਕੋਰਟ ‘ਚ ਰਿਵੀਜ਼ਨ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਹੁਣ ਇਸ ਮਾਮਲੇ ਦੀ ਸੁਣਵਾਈ 8 ਅਗਸਤ ਨੂੰ ਹੋਵੇਗੀ।

ਕੰਗਨਾ ਨੇ ਜਾਵੇਦ ਅਖਤਰ ‘ਤੇ ਕਈ ਦੋਸ਼ ਲਗਾਏ ਹਨ, ਜਿਨ੍ਹਾਂ ‘ਚ ਡਰਾਉਣ-ਧਮਕਾਉਣ ਅਤੇ ਜਬਰੀ ਵਸੂਲੀ ਸਮੇਤ ਚਾਰ ਦੋਸ਼ ਹਨ। ਮੈਜਿਸਟਰੇਟ ਨੇ ਉਸ ਖ਼ਿਲਾਫ਼ ਜਬਰੀ ਵਸੂਲੀ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਪਰ ਕਿਹਾ ਕਿ ਅਪਰਾਧਿਕ ਧਮਕਾਉਣ ਲਈ ਉਸ ‘ਤੇ ਮੁਕੱਦਮਾ ਚਲਾਉਣ ਲਈ ਕਾਫੀ ਆਧਾਰ ਹੈ।

ਕੀ ਹੈ ਪੂਰਾ ਮਾਮਲਾ?
ਕੰਗਨਾ ਤੇ ਜਾਵੇਦ ਅਖਤਰ ਵਿਚਾਲੇ ਇਹ ਵਿਵਾਦ ਸਾਲ 2021 ‘ਚ ਸ਼ੁਰੂ ਹੋਇਆ ਸੀ। ਅਭਿਨੇਤਰੀ ਨੇ ਜਾਵੇਦ ਅਖਤਰ ਨਾਲ ਆਪਣੇ ਇਕ ਇੰਟਰਵਿਊ ਨੂੰ ਲੈ ਕੇ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਜਾਵੇਦ ਅਖਤਰ ਨੇ ਕੰਗਨਾ ਖਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।

ਜਾਵੇਦ ਅਖਤਰ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਇਆ ਸੀ। ਇਸ ਵੀਡੀਓ ਨੇ ਕੰਗਨਾ ਰਣੌਤ ਨੂੰ ਵੀ ਪ੍ਰਭਾਵਿਤ ਕੀਤਾ ਅਤੇ ਉਸ ਨੇ ਟਵਿਟਰ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਉਸ ਦੀ ਤਾਰੀਫ ਕੀਤੀ। ਹਾਲਾਂਕਿ ਜਾਵੇਦ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੰਗਨਾ ਉਨ੍ਹਾਂ ਲਈ ਕੋਈ ਫਰਕ ਨਹੀਂ ਪੈਂਦਾ।

Add a Comment

Your email address will not be published. Required fields are marked *