ਐਨ.ਐਚ.ਐਮ. ਠੇਕਾ ਮੁਲਾਜ਼ਮ 12 ਨੂੰ ਕਰਨਗੇ ਅਰਥੀ ਫੂਕ ਮੁਜ਼ਾਹਰਾ
September 10, 2022
ਲੁਧਿਆਣਾ, 9 ਸਤੰਬਰ -ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ (ਫੀਮੇਲ) ਪੰਜਾਬ ਦੀ ਸੂਬਾ ਪ੍ਰਧਾਨ ਕਿਰਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਐਨ.ਐਚ.ਐਮ. ਠੇਕਾ ਮੁਲਾਜ਼ਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜ਼ਰ ਆ ਰਹੀ ਹੈ | ਜਿਸ ਦੇ ਵਿਰੋਧ ਵਿਚ ਰੋਸ ਵਜੋਂ ਸਿਹਤ ਵਿਭਾਗ ਵਿਚ ਐਨ.ਐਚ.ਐਮ. ਅਧੀਨ ਕੰਮ ਕਰਦੇ ਸੂਬਾ ਭਰ ਦੇ ਸਮੂਹ ਠੇਕਾ ਮੁਲਾਜ਼ਮਾਂ ਵਲੋਂ 12 ਸਤੰਬਰ ਨੂੰ 12 ਤੋਂ 2 ਵਜੇ ਤੱਕ 2 ਘੰਟੇ ਲਈ ਮੁਕੰਮਲ ਤੌਰ ‘ਤੇ ਕੰਮ ਬੰਦ ਕਰਕੇ ਜ਼ਿਲ੍ਹਾ ਪੱਧਰ ‘ਤੇ ਪੰਜਾਬ ਭਰ ਵਿਚ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ |

