ਆਰਟਿਸਟ ਅਮਨਦੀਪ ਸਿੰਘ ਨੇ ਸਿੱਧੂ ਮੂਸੇ ਵਾਲਾ ਦੀਆਂ ਕਲਾਵਾਂ ਦਾ ਕੀਤਾ ਪ੍ਰਦਰਸ਼ਨ

 ਸਿੱਧੂ ਮੂਸੇ ਵਾਲਾ ਲਈ ਲੋਕਾਂ ਦਾ ਪਿਆਰ ਕਿਸੇ ਤੋਂ ਲੁਕਿਆ ਨਹੀਂ ਹੈ। ਹਰ ਆਮ ਤੇ ਖ਼ਾਸ ਵਿਅਕਤੀ ਦੇ ਦਿਲ ’ਚ ਸਿੱਧੂ ਅੱਜ ਵੀ ਰਾਜ ਕਰਦਾ ਹੈ। ਇਸੇ ਦੇ ਚਲਦਿਆਂ ਆਰਟਿਸਟ ਅਮਨਦੀਪ ਸਿੰਘ ਨੇ ਸਿੱਧੂ ਮੂਸੇ ਵਾਲਾ ਦੀਆਂ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਹੈ। ਖ਼ਾਸ ਗੱਲ ਇਹ ਹੈ ਕਿ ਸਿੱਧੂ ਦੀਆਂ ਇਨ੍ਹਾਂ ਪੇਂਟਿੰਗਸ ਤੋਂ ਹੋਣ ਵਾਲੀ ਸਾਰੀ ਕਮਾਈ ਚੈਰਿਟੀ ’ਚ ਜਾਵੇਗੀ। ਅਮਨਦੀਪ ਨੇ ਆਪਣੀ ਇੰਸਟਾ ਸਟੋਰੀ ’ਚ ਲਿਖਿਆ ਹੈ ਕਿ ਇਹ ਚੈਰਿਟੀ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਦੇ ਨਾਲ-ਨਾਲ ਸੰਨੀ ਮਾਲਟਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।

ਅਮਨਦੀਪ ਨੇ 29 ਮਈ ਯਾਨੀ ਕਿ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ ਮੌਕੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਉਸ ਦੀਆਂ ਸ਼ਾਨਦਾਰ ਕਲਾਵਾਂ ਸਾਂਝੀਆਂ ਕੀਤੀਆਂ ਸਨ, ਜੋ ਲੋਕਾਂ ਵਲੋਂ ਬੇਹੱਦ ਪਸੰਦ ਕੀਤੀਆਂ ਗਈਆਂ ਸਨ।

Add a Comment

Your email address will not be published. Required fields are marked *