ਰਾਹੁਲ ਗਾਂਧੀ ਤੋਂ ਡਰੀ ਹੋਈ ਹੈ ਕੇਂਦਰ ਸਰਕਾਰ: ਰਾਊਤ

ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਆਗੂ ਸੰਜੈ ਰਾਊਤ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਰਾਹੁਲ ਗਾਂਧੀ ਤੋਂ ਡਰੀ ਹੋਈ ਹੈ ਅਤੇ ਇਸੇ ਕਾਰਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਕਾਂਗਰਸ ਆਗੂ ਦੀ ਲੋਕ ਸਭਾ ਦੀ ਮੈਂਬਰਸ਼ਿਪ ਅਜੇ ਤੱਕ ਬਹਾਲ ਨਹੀਂ ਕੀਤੀ ਗਈ ਹੈ।

ਰਾਊਤ ਨੇ ਪੱਤਰਕਾਰਾਂ ਨੂੰ ਕਿਹਾ, ‘ਉਨ੍ਹਾਂ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਜਿਸ ਤਰ੍ਹਾਂ ਕਾਹਲੀ ਨਾਲ ਅਯੋਗ ਠਹਿਰਾਇਆ ਗਿਆ ਸੀ ਉਹ ਸੁਪਰੀਮ ਕੋਰਟ ਵੱਲੋਂ ਸਜ਼ਾ ’ਤੇ ਰੋਕ ਲਾਏ ਤੋਂ ਬਾਅਦ ਦਿਖਾਈ ਨਹੀਂ ਦੇ ਰਹੀ। ਤਿੰਨ ਦਿਨ ਲੰਘ ਗਏ ਹਨ ਪਰ ਲੋਕ ਸਭਾ ਦੇ ਸਪੀਕਰ ਨੇ ਅਜੇ ਤੱਕ ਉਨ੍ਹਾਂ ਦੀ ਮੈਂਬਰਸ਼ਿਪ ਬਹਾਲ ਨਹੀਂ ਕੀਤੀ ਹੈ।’ ਸ਼ਿਵ ਸੈਨਾ ਆਗੂ ਨੇ ਦਾਅਵਾ ਕੀਤਾ, ‘ਕੇਂਦਰ ਸਰਕਾਰ ਰਾਹੁਲ ਗਾਂਧੀ ਤੋਂ ਡਰੀ ਹੋਈ ਹੈ ਜਿਸ ਕਾਰਨ ਉਨ੍ਹਾਂ ਨੂੰ ਅਜੇ ਤੱਕ ਸੰਸਦ ਮੈਂਬਰ ਵਜੋਂ ਬਹਾਲ ਨਹੀਂ ਕੀਤਾ ਗਿਆ।’

ਸੰਸਦ ਦੀ ਮੈਂਬਰਸ਼ਿਪ ਬਹਾਲ ਹੋਣ ’ਚ ਦੇਰੀ ਦੇ ਨਾਲ ਹੀ ਲੋਕ ਸਭਾ ਦੇ ਸਪੀਕਰ ਦੇ ਬਿਆਨ ਦੀ ਆਲੋਚਨਾ ਕਰਦਿਆਂ ਰਾਊਤ ਨੇ ਕਿਹਾ, ‘ਇੰਡੀਆ (ਵਿਰੋਧੀ ਪਾਰਟੀਆਂ ਦਾ ਗੱਠਜੋੜ) ਦੀਆਂ ਪਾਰਟੀਆਂ ਸਾਡੀ ਰਣਨੀਤੀ ਉਤੇ ਚਰਚਾ ਕਰਨ ਲਈ ਭਲਕੇ ਮੁਲਾਕਾਤ ਕਰ ਰਹੀਆਂ ਹਨ।’ ਜ਼ਿਕਰਯੋਗ ਹੈ ਕਿ ਲੋਕ ਸਭਾ ਦੇ ਸਪੀਕਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਹੁਕਮਾਂ ਦਾ ਅਧਿਐਨ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੂੰ ਗੁਜਰਾਤ ਦੇ ਸੂਰਤ ਦੀ ਇੱਕ ਅਦਾਲਤ ਨੇ ਮੋਦੀ ਉਪ ਨਾਮ ਬਾਰੇ ਟਿੱਪਣੀ ਨਾਲ ਸਬੰਧਤ ਕੇਸ ਿਵੱਚ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਸੀ ਜਿਸ ਉਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। 

Add a Comment

Your email address will not be published. Required fields are marked *