ਪੰਜਾਬੀ ਮਸ਼ਹੂਰ ਗਾਇਕ ਸਿੰਗਾ ’ਤੇ ਹੋਈ FIR ਦਰਜ

ਕਪੂਰਥਲਾ –ਪੰਜਾਬੀ ਗਾਇਕ ਸਿੰਗਾ ’ਤੇ ਅਸ਼ਲੀਲਤਾ ਫੈਲਾਉਣ ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਵਾਸੀ ਪਿੰਡ ਜਾਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਗੀਤਾਂ ’ਚ ਹਥਿਆਰਾਂ ਦਾ ਪ੍ਰਚਾਰ ਕਰ ਕੇ ਪੰਜਾਬ ਦੀ ਜਵਾਨੀ ਨੂੰ ਗ਼ਲਤ ਰਸਤੇ ’ਤੇ ਲੈ ਕੇ ਜਾਣ ਲਈ ਉਕਸਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੁਣ ਫਿਰ ਉਸ ਨੇ ਆਪਣੇ ਸਾਥੀਆਂ ਬਿਗ. ਕੇ. ਸਿੰਘ, ਅਮਨਦੀਪ ਸਿੰਘ, ਡੀ. ਓ. ਪੀ. ਵਿਰੁਨ ਵਰਮਾ ਉਰਫ ਸੋਨੂੰ ਗਿੱਲ ਤੇ ਜਤਿਨ ਅਰੋੜਾ ਨਾਲ ਮਿਲ ਕੇ ਇਕ ਮਹੀਨਾ ਪਹਿਲਾਂ ਨਵਾਂ ਗੀਤ ਲਾਂਚ ਕੀਤਾ ਹੈ, ਜਿਸ ’ਚ ਪੂਰੀ ਅਸ਼ਲੀਲਤਾ ਭਰੀ ਹੋਈ ਹੈ ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਅਜਿਹੇ ਗੀਤ ਪਰਿਵਾਰ ’ਚ ਸੁਣਨ ਦੇ ਯੋਗ ਨਹੀਂ ਹਨ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਦੀ ਸ਼ਿਕਾਇਤ ’ਤੇ ਗਾਇਕ ਸਮੇਤ 5 ਵਿਅਕਤੀਆਂ ਖਿਲਾਫ਼ ਧਾਰਾ 294, 120 ‘ਬੀ’ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ।

Add a Comment

Your email address will not be published. Required fields are marked *