ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ 8 ਪੈਸੇ ਡਿੱਗ ਕੇ 82.74 ਪ੍ਰਤੀ ਡਾਲਰ ‘ਤੇ ਪੁੱਜਾ

ਮੁੰਬਈ – ਹੋਰ ਵਿਦੇਸ਼ੀ ਮੁਦਰਾ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਅੱਠ ਪੈਸੇ ਕਮਜ਼ੋਰ ਹੋ ਕੇ 82.74 ‘ਤੇ ਆ ਗਿਆ। ਮਾਹਰਾਂ ਨੇ ਕਿਹਾ ਕਿ ਘਰੇਲੂ ਬਾਜ਼ਾਰ ‘ਚ ਕਮਜ਼ੋਰ ਰੁਖ ਅਤੇ ਕੱਚੇ ਤੇਲ ਦੀਆਂ ਕੀਮਤਾਂ 87 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਰਹਿਣ ਨਾਲ ਰੁਪਏ ਦੀ ਧਾਰਨਾ ‘ਤੇ ਅਸਰ ਪਿਆ ਹੈ। ਭਾਰਤੀ ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਆਪਣੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ਵਿੱਚ ਰੈਪੋ ਦਰ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖਣ ਦਾ ਫ਼ੈਸਲਾ ਕੀਤਾ, ਹਾਲਾਂਕਿ ਖੁਰਾਕੀ ਕੀਮਤਾਂ ਦੀ ਮਹਿੰਗਾਈ ‘ਤੇ ਸਖ਼ਤ ਨੀਤੀ ਦਾ ਸੰਕੇਤ ਦਿੱਤਾ ਗਿਆ ਹੈ। 

ਅੰਤਰਬੈਂਕ ਵਿਦੇਸ਼ੀ ਮੁਦਰਾ ਫਾਰੇਕਸ ਬਾਜ਼ਾਰ ਵਿੱਚ ਰੁਪਿਆ 82.75 ‘ਤੇ ਖੁੱਲ੍ਹਿਆ ਅਤੇ ਫਿਰ 82.73 ਤੋਂ 82.76 ਦੀ ਰੇਂਜ ਵਿੱਚ ਚਲਿਆ ਗਿਆ। ਇਸ ਤੋਂ ਬਾਅਦ 82.74 ਪ੍ਰਤੀ ਡਾਲਰ ਦੀ ਦਰ ‘ਤੇ ਪਹੁੰਚ ਗਿਆ। ਪਿਛਲੇ ਬੰਦ ਪੱਧਰ ਦੇ ਮੁਕਾਬਲੇ ਇਹ 8 ਪੈਸੇ ਦੀ ਗਿਰਾਵਟ ਹੈ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.66 ਦੇ ਪੱਧਰ ‘ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.05 ਫ਼ੀਸਦੀ ਵਧ ਕੇ 102.57 ‘ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.02 ਫ਼ੀਸਦੀ ਡਿੱਗ ਕੇ 86.38 ਡਾਲਰ ਪ੍ਰਤੀ ਬੈਰਲ ‘ਤੇ ਰਿਹਾ।

Add a Comment

Your email address will not be published. Required fields are marked *