ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੀ ਗੋਲ਼ੀ ਲੱਗਣ ਨਾਲ ਮੌਤ

ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਭਾਜਪਾ ਨੇਤਾ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੀ ਗੋਲੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ 4 ਮਹੀਨੇ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।  ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲ਼ੀ ਕਿਵੇਂ ਲੱਗੀ ਜਾਂ ਕਿਸ ਨੇ ਮਾਰੀ। ਦੱਸ ਦੇਈਏ ਕਿ ਲੱਖੇਵਾਲੀ ਦੀ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਹਾਲਾਂਕਿ ਪੀੜਤ ਪਰਿਵਾਰ ਅੱਜ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾ ਸਕਦਾ ਹੈ ਕਿਉਂਕਿ ਇਸ ਤੋਂ ਪਹਿਲਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਵੱਲੋਂ ਬਿਆਨ ਨਹੀਂ ਦਿੱਤੇ ਗਏ ਸਨ।

ਸਰਬਜੀਤ ਸਿੰਘ ਕਾਕਾ ਲੱਖੇਵਾਲੀ ਵੀ ਲੰਮੇ ਸਮੇਂ ਤੋਂ ਯੂਥ ਕਾਂਗਰਸ ਵਿੱਚ ਰਹੇ ਸਨ। ਫਿਰ ਉਹ ਵੱਡਾ ਮਾਰੋਟ ਦੇ ਲੱਖੇਵਾਲੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਬਣੇ। ਉਹ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ। ਸੂਤਰਾਂ ਮੁਤਾਬਕ ਪਰਿਵਾਰ ‘ਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਝਗੜੇ ਦਾ ਕਾਰਨ ਗੋਲੀ ਦੱਸੀ ਜਾ ਰਹੀ ਹੈ। ਹਾਲਾਂਕਿ ਗੋਲੀਬਾਰੀ ਦੀ ਘਟਨਾ ਇੱਕ ਹਾਦਸਾ ਹੈ ਜਾਂ ਕਿਸੇ ਵੱਲੋਂ ਮਾਰਿਆ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਉਣ ਤੋਂ ਬਾਅਦ ਹੀ ਇਹ ਸਾਰੇ ਸਵਾਲ ਸਾਹਮਣੇ ਆਉਣਗੇ।

Add a Comment

Your email address will not be published. Required fields are marked *