ਪਟਿਆਲਾ ‘ਚ CM ਮਾਨ ਨੇ ਲਹਿਰਾਇਆ ਕੌਮੀ ਝੰਡਾ, ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਪਟਿਆਲਾ : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਪੂਰੇ ਦੇਸ਼ ਲਈ ਬਹੁਤ ਮਾਅਨੇ ਰੱਖਦੀ ਹੈ ਪਰ ਪੰਜਾਬ ਦੀ ਮਿੱਟੀ ‘ਤੇ ਜੰਮਿਆਂ ਲਈ ਆਜ਼ਾਦੀ ਦੇ ਪੈਮਾਨੇ ਵੱਖਰੇ ਹਨ। ਪੰਜਾਬ ਨੇ ਪਹਿਲਾਂ ਆਜ਼ਾਦੀ ਲੈਣ ਲਈ ਵਡਮੁੱਲਾ ਯੋਗਦਾਨ ਪਾਇਆ ਅਤੇ ਉਸ ਤੋਂ ਬਾਅਦ ਹੁਣ ਆਜ਼ਾਦੀ ਨੂੰ ਕਾਇਮ ਰੱਖਣ ਲਈ ਵੀ ਹਰ ਰੋਜ਼ ਯੋਗਦਾਨ ਪਾ ਰਹੇ ਹਾਂ। ਚਾਹੇ ਗੱਲ ਕਿਸਾਨ ਦੀ ਹੋਵੇ, ਜਵਾਨ ਦੀ ਹੋਵੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਇੱਥੇ ਕੌਮੀ ਝੰਡਾ ਲਹਿਰਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।

Add a Comment

Your email address will not be published. Required fields are marked *