ਬਰਨਾਲਾ ‘ਚ ਮਾਂ-ਧੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਬਰਨਾਲਾ : ਬਰਨਾਲਾ ਦੇ ਪਿੰਡ ਸੇਖਾ ‘ਚ ਦੋਹਰਾ ਕਤਲਕਾਂਡ ਸਾਹਮਣੇ ਆਇਆ ਹੈ। ਅਣਪਛਾਤੇ ਲੋਕਾਂ ਨੇ ਘਰ ‘ਚ ਵੜ ਕੇ ਮਾਂ ਅਤੇ ਧੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ, ਜਦੋਂ ਕਿ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਪੂਰਾ ਪਿੰਡ ਬੁਰੀ ਤਰ੍ਹਾਂ ਸਹਿਮ ਗਿਆ। ਜਾਣਕਾਰੀ ਮੁਤਾਬਕ ਰਾਜਦੀਪ ਸਿੰਘ ਆਪਣੇ ਸਹੁਰੇ ਘਰ ਪਿੰਡ ਸੇਖਾ ‘ਚ ਘਰ ਜਵਾਈ ਬਣ ਕੇ ਰਹਿ ਰਿਹਾ ਸੀ।

ਬੀਤੀ ਰਾਤ ਅਣਪਛਾਤੇ ਲੋਕਾਂ ਨੇ ਘਰ ‘ਚ ਵੜ ਕੇ ਸਾਰੇ ਪਰਿਵਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਉਸ ਦੀ ਸੱਸ ਹਰਬੰਸ ਕੌਰ ਅਤੇ ਪਤਨੀ ਪਰਮਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਅਤੇ ਉਸ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰ ਦਿੱਤਾ। ਫਿਲਹਾਲ ਜ਼ਖਮੀ ਹੋਏ ਰਾਜਦੀਪ ਸਿੰਘ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬਰਨਾਲਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਤਲ ਆਪਣੇ ਨਾਲ ਘਰ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਤੇ ਡੀ. ਵੀ. ਆਰ. ਵੀ ਨਾਲ ਲੈ ਗਏ ਹਨ।

Add a Comment

Your email address will not be published. Required fields are marked *