ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਅਚਾਨਕ ਹੋਈ ਬੀਮਾਰ
August 16, 2023
![](http://mehakewattan.com/wp-content/uploads/2023/08/2023_8image_10_44_070918852charankaur-ll.jpg)
ਮਾਨਸਾ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਚਾਨਕ ਬੀਮਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚਰਨ ਕੌਰ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਸਿੱਧੂ ਦੀ ਮਾਤਾ ਚਰਨ ਕੌਰ ਦੇ ਅਚਾਨਕ ਬੀਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰ ਵੱਲੋਂ ਕੁਝ ਟੈਸਟ ਕਰਵਾਉਣ ਉਪਰੰਤ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਪੰਜਾਬ ਸਰਕਾਰ ਵੱਲੋਂ ਭੰਗ ਕੀਤੀਆਂ ਪੰਚਾਇਤਾਂ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਤਰ੍ਹਾਂ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਪੰਚਾਇਤੀ ਚੋਣਾਂ ਲੜਣ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਚੋਣ ਲੜਣ ਦਾ ਕੋਈ ਇਰਾਦਾ ਨਹੀਂ ਹੈ ਪਰ ਪਿੰਡ ਦੇ ਲੋਕਾਂ ਦੇ ਫੈਸਲੇ ਤੋਂ ਬਾਅਦ ਹੀ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।