ਧਾਰਮਿਕ ਅਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਖੱਡ ‘ਚ ਡਿੱਗੀ

ਦੇਹਰਾਦੂਨ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਗੰਗਨਾਨੀ ਨੇੜੇ ਗੰਗੋਤਰੀ ਤੋਂ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ  27 ਹੋਰ ਜ਼ਖ਼ਮੀ ਹੋ ਗਏ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਬੱਸ ਵਿਚ 35 ਲੋਕ ਸਵਾਰ ਸਨ ਜੋ ਗੰਗੋਤਰੀ ਤੋਂ ਗੁਜਰਾਤ ਪਰਤ ਰਹੇ ਸਨ।

ਦਿੱਲੀ ਵਿਚ ਮੌਜੂਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਹਾਦਸੇ ਬਾਰੇ ਜਾਣਕਾਰੀ ਲਈ ਅਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.), ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਅਤੇ ਮੈਡੀਕਲ ਟੀਮਾਂ ਮੌਕੇ ‘ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਦੇਹਰਾਦੂਨ ‘ਚ ਲੋੜ ਪੈਣ ‘ਤੇ ਸਹਾਇਤਾ ਪ੍ਰਦਾਨ ਕਰਨ ਲਈ ਹੈਲੀਕਾਪਟਰ ਤਿਆਰ ਰੱਖਿਆ ਗਿਆ ਹੈ।

Add a Comment

Your email address will not be published. Required fields are marked *