ਮੋਦੀ ਡਿਗਰੀ ਮਾਮਲਾ : ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
![](http://mehakewattan.com/wp-content/uploads/2023/08/2023_8image_10_29_388343890kejriwal-ll.jpg)
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨਾਲ ਜੁੜੇ ਵਿਵਾਦ ਵਿਚ ਗੁਜਰਾਤ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਿਜ ਕਰ ਦਿੱਤੀ। ਹਾਈ ਕੋਰਟ ਨੇ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਮਾਣਹਾਨੀ ਮਾਮਲੇ ’ਤੇ ਰੋਕ ਲਾਉਣ ਦੀ ਅਰਵਿੰਦ ਕੇਜਰੀਵਾਲ ਦੀ ਬੇਨਤੀ ਨੂੰ ਖਾਰਿਜ ਕਰ ਦਿੱਤਾ ਸੀ।
ਆਰ.ਟੀ.ਆਈ. ਐਕਟ ਤਹਿਤ ਮੋਦੀ ਦੀ ਡਿਗਰੀ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਮੁੱਖ ਸੂਚਨਾ ਕਮਿਸ਼ਨਰ ਦੇ ਹੁਕਮ ਨੂੰ ਗੁਜਰਾਤ ਹਾਈ ਕੋਰਟ ਵਲੋਂ ਰੱਦ ਕਰਨ ਤੋਂ ਬਾਅਦ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪੀਯੂਸ਼ ਪਟੇਲ ਨੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਖ਼ਿਲਾਫ਼ ਉਨ੍ਹਾਂ ਦੀ ਕਥਿਤ ਟਿੱਪਣੀ ਨੂੰ ਲੈ ਕੇ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸ.ਵੀ.ਐੱਨ. ਭੱਟੀ ਦੀ ਬੈਂਚ ਨੇ ਕਿਹਾ ਕਿ ਉਹ ਪਟੀਸ਼ਨ ’ਤੇ ਨੋਟਿਸ ਜਾਰੀ ਨਹੀਂ ਕਰ ਰਹੀ ਹੈ ਕਿਉਂਕਿ ਮਾਮਲਾ ਗੁਜਰਾਤ ਹਾਈ ਕੋਰਟ ਦੇ ਸਾਹਮਣੇ ਪੈਂਡਿੰਗ ਹੈ ਅਤੇ 29 ਅਗਸਤ ਨੂੰ ਸੁਣਵਾਈ ਲਈ ਸੂਚੀਬੱਧ ਹੈ।