ਮਾਂ ਨੇ ਨਹਿਰ ‘ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਗਮ ‘ਚ ਡੁੱਬੇ ਪੁੱਤ ਨੇ ਵੀ ਖ਼ਾਧਾ ਜ਼ਹਿਰ

ਰਾਏਕੋਟ : ਰਾਏਕੋਟ ਦੀ ਇਕ 65 ਸਾਲਾ ਔਰਤ ਬਿੰਦਰ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਨਿਊ ਮਾਡਲ ਟਾਊਨ ਵਲੋਂ ਪਿੰਡ ਦੱਧਾਹੂਰ ਸਥਿਤ ਪੁਲ ਤੋਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਆਸ-ਪਾਸ ਦੇ ਕੁੱਝ ਨੌਜਵਾਨਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਸ ਦਾ ਇਕਲੌਤਾ ਪੁੱਤਰ ਯਾਦਵਿੰਦਰ ਸਿੰਘ (34) ਆਪਣੀ ਮਾਂ ਦੀ ਖ਼ੁਦਕੁਸ਼ੀ ਦੀ ਖ਼ਬਰ ਮਿਲਦਿਆਂ ਹੀ ਸਦਮਾ ਨਾ ਸਹਾਰ ਸਕਿਆ ਅਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।

ਉਸ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਰਾਏਕੋਟ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਂ-ਪੁੱਤ ਦੀ ਦਰਦਨਾਕ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ, ਜਦੋਂ ਕਿ ਮਾਂ-ਪੁੱਤ ਦੀ ਖ਼ੁਦਕੁਸ਼ੀ ਦੇ ਮਾਮਲੇ ’ਚ ਰਾਏਕੋਟ ਸਿਟੀ ਅਤੇ ਸਦਰ ਪੁਲਸ ਨੇ ਮ੍ਰਿਤਕ ਦੀ ਧੀ ਰਾਜਦੀਪ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸੁਧਾਰ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯਾਦਵਿੰਦਰ ਸਿੰਘ ਵਿਆਹਿਆ ਸੀ ਅਤੇ ਉਸ ਦੀ ਇਕ ਧੀ ਅਤੇ ਇਕ ਮੁੰਡਾ ਹੈ ਪਰ ਮ੍ਰਿਤਕ ਦੀ ਪਤਨੀ ਆਪਣੇ ਨਾਨਕੇ ਘਰ ਰਹਿੰਦੀ ਹੈ।

Add a Comment

Your email address will not be published. Required fields are marked *