ਇੰਡੀਅਨ ਓਸ਼ਨ ਆਈਲੈਂਡ ਖੇਡਾਂ ਦੇ ਉਦਘਾਟਨੀ ਸਮਾਰੋਹ ਦੌਰਾਨ ਮਚੀ ਭੱਜ-ਦੌੜ

ਅੰਟਾਨਾਨਾਰੀਵੋ : ਮੈਡਾਗਾਸਕਰ ਦੇ ਸਟੇਡੀਅਮ ਵਿਚ ਸ਼ੁੱਕਰਵਾਰ ਨੂੰ ਇੰਡੀਅਨ ਓਸ਼ੀਅਨ ਆਈਲੈਂਡ ਗੇਮਜ਼ ਦੇ ਉਦਘਾਟਨੀ ਸਮਾਰੋਹ ਦੌਰਾਨ ਭੱਜ-ਦੌੜ ਵਿੱਚ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸਥਾਨਕ ਮੀਡੀਆ ਦੀ ਖ਼ਬਰ ‘ਚ ਦਿੱਤੀ ਗਈ ਹੈ। ਖ਼ਬਰਾਂ ਮੁਤਾਬਕ ਦੇਸ਼ ਦੇ ਪ੍ਰਧਾਨ ਮੰਤਰੀ ਕ੍ਰਿਸ਼ਚੀਅਨ ਨਾਚੇਜ ਨੇ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭੱਜ-ਦੌੜ ਵਿੱਚ 80 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 11 ਦੀ ਹਾਲਤ ਗੰਭੀਰ ਬਣੀ ਹੋਈ ਹੈ।

ਖ਼ਬਰਾਂ ਵਿਚ ਦੱਸਿਆ ਗਿਆ ਕਿ ਮੈਡਾਗਾਸਕਰ ਦੀ ਰਾਜਧਾਨੀ ਅੰਟਾਨਾਨਾਰਿਵੋ ਦੇ ਮਹਾਮਾਸੀਨਾ ਸਟੇਡੀਅਮ ਵਿਚ ਆਯੋਜਿਤ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਹੋਣ ਲਈ ਪਹੁੰਚੇ ਦੇਸ਼ ਦੇ ਰਾਸ਼ਟਰਪਤੀ ਐਂਡਰੀ ਰਾਜੋਏਲੀਨਾ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਸਟੇਡੀਅਮ ਵਿਚ ਮੌਜੂਦ ਲੋਕਾਂ ਨੂੰ ਜਾਨ ਗਵਾਉਣ ਵਾਲਿਆਂ ਲਈ ਕੁੱਝ ਪਲ ਲਈ ਮੌਨ ਵਰਤ ਰੱਖਣ ਦੀ ਅਪੀਲ ਕੀਤੀ। ਲਗਭਗ 41,000 ਲੋਕਾਂ ਦੀ ਸਮਰੱਥਾ ਵਾਲੇ ਇਸ ਸਟੇਡੀਅਮ ਵਿੱਚ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਪਹਿਲਾਂ 2019 ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਭੱਜ-ਦੌੜ ਵਿੱਚ 15 ਲੋਕਾਂ ਦੀ ਮੌਤ ਹੋ ਗਈ ਸੀ। ਇੰਡੀਅਨ ਓਸ਼ੀਅਨ ਆਈਲੈਂਡ ਗੇਮਜ਼ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰਦੀਆਂ ਹਨ, ਜਿਸ ਵਿੱਚ ਖੇਤਰ ਦੇ ਬਹੁਤ ਸਾਰੇ ਦੇਸ਼ ਹਿੱਸਾ ਲੈਂਦੇ ਹਨ।

Add a Comment

Your email address will not be published. Required fields are marked *