ਪੱਛਮੀ ਬੰਗਾਲ ‘ਚ ਪਟਾਕਾ ਫੈਕਟਰੀ ‘ਚ ਧਮਾਕਾ
August 27, 2023
![](http://mehakewattan.com/wp-content/uploads/2023/08/2023_8image_12_15_253356324blast-ll.jpg)
ਕੋਲਕਾਤਾ – ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ‘ਚ ਐਤਵਾਰ ਸਵੇਰੇ ਇਕ ਪਟਾਕਾ ਫੈਕਟਰੀ ‘ਚ ਧਮਾਕਾ ਹੋ ਗਿਆ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਧਮਾਕਾ ਸਵੇਰੇ ਕਰੀਬ 10 ਵਜੇ ਉਸ ਸਮੇਂ ਵਾਪਰਿਆ, ਜਦੋਂ ਕੋਲਕਾਤਾ ਤੋਂ ਲਗਭਗ 30 ਕਿਲੋਮੀਟਰ ਉੱਤਰ ‘ਚ ਦੁੱਤਾਪੁਕੁਰ ਪੁਲਸ ਥਾਣਾ ਖੇਤਰ ‘ਚ ਨੀਲਗੰਜ ਦੇ ਮੋਸ਼ਪੋਲ ਇਲਾਕੇ ‘ਚ ਕਈ ਲੋਕ ਪਟਾਕਾ ਫੈਕਟਰੀ ‘ਚ ਕੰਮ ਕਰ ਰਹੇ ਸਨ।
ਇਕ ਪੁਲਸ ਅਧਿਕਾਰੀ ਨੇ ਕਿਹਾ,”ਹੁਣ ਤੱਕ ਤਿੰਨ ਲਾਸ਼ਾਂ ਮਿਲੀਆਂ ਹਨ। ਧਮਾਕੇ ‘ਚ ਕਈ ਲੋਕ ਜ਼ਖਮੀ ਹੋਏ ਹਨ।” ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਮਈ ‘ਚ ਪੂਰਬ ਮੇਦਿਨੀਪੁਰ ਜ਼ਿਲ੍ਹੇ ਦੇ ਏਗਰਾ ‘ਚ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ‘ਚ ਇਸੇ ਤਰ੍ਹਾਂ ਦੇ ਧਮਾਕੇ ‘ਚ 12 ਲੋਕਾਂ ਦੀ ਮੌਤ ਹੋ ਗਈ ਸੀ।