ਨਵਾਂਸ਼ਹਿਰ ‘ਚ ਸ਼ਰੇਆਮ ਗੋਲ਼ੀਆਂ ਮਾਰ ਕੇ ਸ਼ਖ਼ਸ ਦਾ ਕੀਤਾ ਕਤਲ
August 30, 2023
ਨਵਾਂਸ਼ਹਿਰ – ਇਕ ਪਾਸੇ ਜਿੱਥੇ ਲੋਕ ਰੱਖੜੀ ਦਾ ਤਿਉਹਾਰ ਖ਼ੁਸ਼ੀਆਂ ਨਾਲ ਮਨਾ ਰਹੇ ਹਨ, ਉਥੇ ਹੀ ਨਵਾਂਸ਼ਹਿਰ ਤੋਂ ਦੁੱਖ਼ਭਰੀ ਖ਼ਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਵਿਖੇ ਇਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦੇ ਬਲਾਚੌਰ ਨੇੜੇ ਪਿੰਡ ਗੜ੍ਹੀ ਕਾਨੂੰਗੋ ‘ਚ ਇਕ ਅਣਪਛਾਤਿਆਂ ਵੱਲੋਂ ਸ਼ਰੇਆਮ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਦੇ ਕਾਰਨਾਂ ਦਾ ਅਜੇ ਤੱਕ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਬਾਈਕ ਸਵਾਰ ਦੋ ਬਦਮਾਸ਼ਾਂ ਵੱਲੋਂ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

