ਗਿੱਪੀ ਗਰੇਵਾਲ ਨੇ ਇਸ ਖ਼ਾਸ ਅੰਦਾਜ਼ ‘ਚ ਪਤਨੀ ਰਵਨੀਤ ਨੂੰ ਕੀਤਾ ਬਰਥਡੇ ਵਿਸ਼

ਜਲੰਧਰ – ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਧਰਮ ਪਤਨੀ ਰਵਨੀਤ ਗਰੇਵਾਲ ਦਾ ਅੱਜ ਜਨਮਦਿਨ ਹੈ। ਇਸ ਮੌਕੇ ਗਿੱਪੀ ਗਰੇਵਾਲ ਨੇ ਇੱਕ ਰੋਮਾਂਟਿਕ ਵੀਡੀਓ ਸਾਂਝਾ ਕਰਦਿਆਂ ਰਵਨੀਤ ਨੂੰ ਜਨਮਦਿਨ ਦੀ ਵਧਾਈ ਦਿੱਤੀ। ਦੱਸ ਦਈਏ ਕਿ ਇਸ ਵੀਡੀਓ ਨੂੰ ਜਿਵੇਂ ਹੀ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਨਾਲ ਹੀ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਅਦਾਕਾਰਾ ਹਿਨਾ ਖ਼ਾਨ, ਸੀਮਾ ਕੌਸ਼ਲ, ਰਾਹੁਲ ਦੇਵ ਅਤੇ ਦਰਸ਼ਨ ਔਲਖ ਵਰਗੇ ਕਲਾਕਾਰਾਂ ਨੇ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। 

ਦੱਸ ਦਈਏ ਕਿ ਗੁਰਬਾਜ਼, ਸ਼ਿੰਦਾ ਗਰੇਵਾਲ ਨੇ ਵੀ ਆਪਣੀ ਮਾਂ ਦੇ ਜਨਮਦਿਨ ‘ਤੇ ਖ਼ਾਸ ਤਸਵੀਰ ਸ਼ੇਅਰ ਕਰਕੇ ਜਨਮਦਿਨ ਦੀ ਵਧਾਈ ਦਿੱਤੀ। ਸ਼ਿੰਦਾ ਨੇ ਆਪਣੀ ਮਾਂ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ ‘ਚ ਲਿਖਿਆ-  ”Happy birthday Mumma 🎉 You are the best ❤️ Love you।” ਨਾਲ ਹੀ ਮਾਂ ਰਵਨੀਤ ਗਰੇਵਾਲ ਨੂੰ ਟੈਗ ਕੀਤਾ ਹੈ।

ਉਥੇ ਹੀ ਗੁਰਬਾਜ਼ ਨੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਚ ਉਹ ਮਾਂ ਨਾਲ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਉਸ ਨੇ ਲਿਖਿਆ, ”Happy Birthday Mumma ❤️ I love you।” ਨਾਲ ਹੀ ਮਾਂ ਰਵਨੀਤ ਗਰੇਵਾਲ ਨੂੰ ਟੈਗ ਕੀਤਾ ਹੈ। ਦੱਸ ਦਈਏ ਕਿ ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਆਪਣੇ ਲਈ ਲੱਕੀ ਚਾਰਮ ਮੰਨਦੇ ਹਨ ਕਿਉਂਕਿ ਜਦੋਂ ਤੋਂ ਰਵਨੀਤ ਨਾਲ ਉਨ੍ਹਾਂ ਦਾ ਵਿਆਹ ਹੋਇਆ ਸੀ। ਉਸ ਤੋਂ ਬਾਅਦ ਹੀ ਗਿੱਪੀ ਗਰੇਵਾਲ ਦਾ ਕਰੀਅਰ ਸਿਖਰਾਂ ਨੂੰ ਛੂਹਣ ਲੱਗ ਪਿਆ ਸੀ।

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ ਹਨ। 

Add a Comment

Your email address will not be published. Required fields are marked *