ਗਾਇਕ ਗੁਰਦਾਸ ਮਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਹੋਏ ਨਤਮਸਤਕ

ਆਕਲੈਂਡ- ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ’ਚ 2 ਸਤੰਬਰ, 2023 ਨੂੰ ਜਗਤ ਪ੍ਰਸਿੱਧ ਪੰਜਾਬੀ ਗਾਇਕ, ਅਦਾਕਾਰ ਤੇ ਗੀਤਕਾਰ ਗੁਰਦਾਸ ਮਾਨ ਦਾ ਸ਼ੋਅ ਵੱਡੇ ਪੱਧਰ ’ਤੇ ਹੋਣ ਜਾ ਰਿਹਾ ਹੈ। ਜਿਸ ਦਾ ਆਯੋਜਨ ਸ਼ਹਿਰ ਦੇ ਮੰਨੇ-ਪ੍ਰਮੰਨੇ ਰੀਅਲ ਐਸਟੇਟ ਕਾਰੋਬਾਰੀ ਤੇ ਜੇ. ਕੇ. ਸਟਾਰ ਪ੍ਰੋਡਕਸ਼ਨਜ਼ ਦੇ ਮੁੱਖ ਪ੍ਰਬੰਧਕ ਕਰਮ ਹੁੰਦਲ ਤੇ ਖੁਸ਼ ਵੜਿੰਗ ਵਲੋਂ ਕਰਵਾਇਆ ਜਾ ਰਿਹਾ ਹੈ। ਨਿਊਜ਼ੀਲੈਂਡ ਦੀ ਧਰਤੀ ‘ਤੇ ਪਹੁੰਚਦਿਆਂ ਹੀ ਉਹ ਮੁੱਖ ਪ੍ਰਬੰਧਕਾਂ ਕਰਮ ਹੁੰਦਲ ਤੇ ਖੁਸ਼ ਵੜਿੰਗ ਨਾਲ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਗਏ। ਉੱਥੇ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜੀਲੈਂਡ ਦੇ ਪ੍ਰਧਾਨ ਅਤੇ ਬੁਲਾਰਿਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਉਹਨਾਂ ਨੂੰ ਜੀ ਆਈਆ ਕਿਹਾ ਅਤੇ ਉਹਨਾਂ ਦੇ ਪ੍ਰੋਗਰਾਮ ਸ਼ੁਭਕਾਮਨਾ ਦਿੱਤੀਆਂ। ਇਸ ਦੌਰਾਨ ਗੁਰਦਾਸ ਮਾਨ ਇਕ ਆਮ ਵਿਅਕਤੀ ਦੀ ਤਰ੍ਹਾਂ ਨਜ਼ਰ ਆਏ। ਉਨ੍ਹਾਂ ਦੇ ਸਾਧੇ ਪਹਿਰਾਵੇ ਨੇ ਹਰੇਕ ਦਾ ਦਿਲ ਮੋਹ ਲਿਆ। ਉਹਨਾਂ ਨੇ ਗੁਰੂ ਘਰ ਮੱਥਾ ਟੇਕਿਆ ,ਅਰਦਾਸ਼ ਕਰਵਾਈ ਅਤੇ ਆਪਣੇ ਹੋਣ ਵਾਲੇ ਲਾਈਵ ਸ਼ੋਅ ਲਈ ਅਸ਼ੀਰਵਾਦ ਲਿਆ।

ਦੱਸਣਯੋਗ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਸੰਗੀਤ ਜਗਤ ਦਾ ਥਮ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਪੰਜਾਬੀ ਸੰਗੀਤ ਜਗਤ ਦਾ ਬਾਬਾ ਬੋਹੜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਪੰਜਾਬੀ ਇੰਡਸਟਰੀ ਨੂੰ ਕਈ ਯਾਦਗਰ ਗੀਤ ਦਿੱਤੇ ਹਨ। 

Add a Comment

Your email address will not be published. Required fields are marked *