ਫ਼ਿਲਮ ‘ਯਾਰੀਆਂ-2’ ਦੇ ਅਦਾਕਾਰ, ਨਿਰਮਾਤਾ ਤੇ ਨਿਰਦੇਸ਼ਕ ’ਤੇ ਅੰਮ੍ਰਿਤਸਰ ’ਚ ਮਾਮਲਾ ਦਰਜ

ਅੰਮ੍ਰਿਤਸਰ – ‘ਯਾਰੀਆਂ -2’ ਫ਼ਿਲਮ ‘ਚ ਇਕ ਗੀਤ ‘ਚ ਅਦਾਕਾਰ ਨਿਜਾਨ ਜਾਫ਼ਰੀ ਵਲੋਂ ਸਿੱਖ ਧਰਮ ਦੇ ਕਕਾਰ ਸ੍ਰੀ ਸਾਹਿਬ ਪਹਿਨ ਕੇ ਗੀਤ ‘ਚ ਨੱਚਦੇ ਹੋਏ ਨਜ਼ਰ ਆਏ ਸੀ, ਜਿਸ ਨੂੰ ਲੈ ਕੇ ਸਿੱਖ ਸੰਗਤਾਂ ਅੰਦਰ ਕਾਫ਼ੀ ਰੋਸ ਦੇਖਣ ਨੂੰ ਮਿਲ ਰਿਹਾ ਸੀ। ਉਸੇ ਦੇ ਚਲਦੇ ਐੱਸ. ਜੀ. ਪੀ. ਸੀ ਵਲੋਂ ਫ਼ਿਲਮ ਦੇ ਅਦਾਕਾਰ ਨਿਰਮਾਤਾ ਤੇ ਨਿਰਦੇਸ਼ਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਤੇ ਅਮ੍ਰਿਤਸਰ ਪੁਲਸ ਨੇ 4 ਲੋਕਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 295-ਏ  ਦੇ ਤਹਿਤ FIR ਦਰਜ ਕੀਤੀ ਹੈ।

ਇਸ FIR ‘ਚ ਰਾਧਿਕਾ ਰਾਓ ਅਤੇ ਵਿਨੈ ਸਪਰੂ ਅਤੇ  ਨਿਜਾਨ ਜਾਫ਼ਰੀ ਤੇ ਭੂਸ਼ਨ ਕੁਮਾਰਦਾ ਨਾਮ ਸ਼ਾਮਲ ਹੈ। ਇਸ ਫ਼ਿਲਮ ਨੂੰ ਲੈ ਕੇ ਸਿੱਖ ਜਥੇਬੰਦੀਆਂ ਤੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਤੇ ਸ਼੍ਰੋਮਣੀ ਕਮੇਟੀ ‘ਚ ਵੀ ਕਾਫ਼ੀ ਰੋਸ਼ ਵੇਖਣ ਨੂੰ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਸਿੱਖ ਨੂੰ ਬਦਨਾਮ ਕੀਤਾ ਜਾ ਰਿਹਾ ਹੈ 

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ‘ਯਾਰੀਆਂ 2’ ਫ਼ਿਲਮ ਵਿਚ ਗੈਰ ਸਿੱਖ ਅਦਾਕਾਰ ਨੂੰ ਗਾਤਰਾ ਕਿਰਪਾਨ ਪਹਿਨਾ ਕੇ ਸਿੱਖ ਸਿਧਾਂਤ, ਮਰਯਾਦਾ ਅਤੇ ਰਹਿਣੀ ਦੇ ਕੀਤੇ ਨਿਰਾਦਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਕਾਰਵਾਈ ਮੰਗੀ ਸੀ। ਇਸ ’ਤੇ ਪੁਲਸ ਵੱਲੋਂ ਥਾਣਾ ਈ ਡਵੀਜ਼ਨ ਵਿਖੇ ਧਾਰਾ 295 ਏ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਫ਼ਿਲਮਾਂ ਅੰਦਰ ਸਿੱਖ ਮਰਯਾਦਾ, ਪਰੰਪਰਾ ਅਤੇ ਜੀਵਨਸ਼ੈਲੀ ਦੀ ਤੌਹੀਨ ਕਰਨ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਭਾਵੇਂ ਫ਼ਿਲਮ ਨਿਰਮਾਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫ਼ਾਰਮ ’ਤੇ ਇਸ ਹਰਕਤ ਲਈ ਮੁਆਫ਼ੀ ਮੰਗੀ ਹੈ ਪਰ ਗੀਤ ਵਿਚੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਸੀਨ ਨੂੰ ਸਹੀ ਤਰੀਕੇ ਨਾਲ ਹਟਾਇਆ ਨਹੀਂ ਗਿਆ। ਗੀਤ ਯੂਟਿਊਬ ’ਤੇ ਅਜੇ ਵੀ ਮੌਜੂਦ ਹੈ, ਜਿਸ ਵਿਚੋਂ ਕੇਵਲ ਕਿਰਪਾਨ ਨੂੰ ਧੁੰਦਲਾ ਕੀਤਾ ਗਿਆ ਹੈ ਪਰ ਗਾਤਰਾ ਉਸੇ ਤਰ੍ਹਾਂ ਹੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਸ਼ੈਤਾਨੀ ਨੂੰ ਮਾਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਨਾਲ ਯਤਨ ਕਰੇਗੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।

ਇਸ ਸਬੰਧੀ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸਦੇ ਚਲਦੇ ਥਾਣਾ ਕੋਤਵਾਲੀ ਵਿਖੇ ਚਾਰ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿਚ ਸਿੱਖ ਕੌਮ ਦੀਆਂ ਕਕਾਰਾ ਦੀ ਬੇਅਦਬੀ ਕੀਤੀ ਗਈ ਹੈ।

Add a Comment

Your email address will not be published. Required fields are marked *