ਧਰਮਿੰਦਰ ਨੇ ਪਿਤਾ ਅਤੇ ਪੁੱਤਰ ਸੰਨੀ ਦਿਓਲ ਨਾਲ ਜਵਾਨੀ ਦੀ ਤਸਵੀਰ ਕੀਤੀ ਸਾਂਝੀ

ਦਿੱਗਜ ਅਦਾਕਾਰ ਧਰਮਿੰਦਰ ਬਾਲੀਵੁੱਡ ਦੇ ਮਸ਼ਹੂਰ ਸਿਤਾਰਿਆਂ ’ਚੋਂ ਇਕ ਹਨ। ਅਦਾਕਾਰ ਨੇ ਹਿੰਦੀ ਸਿਨੇਮਾ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।  ਅਦਾਕਾਰ ਸੋਸ਼ਲ ਮੀਡੀਆ ਦੀ ਦੁਨੀਆ ’ਚ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਤਸਵੀਰਾਂ ਪ੍ਰਸ਼ੰਸਕਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ।

ਹਾਲ ਹੀ ’ਚ ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਆਪਣੀ ਇਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ, ਜੋ ਇੰਟਰਨੈੱਟ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਹ ਤਸਵੀਰ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ। ਤਸਵੀਰ ’ਚ ਦੇਖਿਆ ਜਾ ਸਕਦਾ ਹੈ ਕਿ ਧਰਮਿੰਦਰ ਆਪਣੇ ਪਿਤਾ ਅਤੇ ਵੱਡੇ ਪੁੱਤਰ ਸੰਨੀ ਦਿਓਲ ਨਾਲ ਬੈਠੇ ਨਜ਼ਰ ਆ ਰਹੇ ਹਨ। 

ਇਸ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵੀ ਦਿੱਤੀ ਹੈ। ਜਿਸ ’ਚ ਅਦਾਕਾਰ ਨੇ ਲਿਖਿਆ ਕਿ ‘ਯਾਦਾਂ ’ਚ ਜ਼ਿੰਦਗੀ ਹੁੰਦੀ ਹੈ। ਆਵਾਜ਼ ਦੇਣ ਲਈ ਬੁਲਾਇਆ, ਪਿਤਾ ਵਰਗਾ ਕੋਈ ਨਹੀਂ’ ਅਦਾਕਾਰ ਦੀ ਇਸ ਤਸਵੀਰ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਅਦਾਕਾਰ ਧਰਮਿੰਦਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰ ਜਲਦ ਹੀ ਆਲੀਆ ਭੱਟ ਅਤੇ ਰਣਵੀਰ ਸਿੰਘ ਨਾਲ ਫ਼ਿਲਮ ‘ਰਾਕੀ ਔਰ ਰਾਣੀ ਕੀ ਲਵ ਸਟੋਰੀ’ ’ਚ ਨਜ਼ਰ ਆਉਣਗੇ। ਜਿਸ ਦਾ ਪ੍ਰਸ਼ੰਸਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।

Add a Comment

Your email address will not be published. Required fields are marked *