ਬਠਿੰਡਾ ’ਚ ਇੰਸਪੈਕਟਰ ਦੀ ਗੋਲ਼ੀ ਲੱਗਣ ਨਾਲ ਮੌਤ
![](http://mehakewattan.com/wp-content/uploads/2023/09/2023_9image_21_19_4811232081401-ll.jpg)
ਬਠਿੰਡਾ : ਬਠਿੰਡਾ ਦੇ ਮਾਡਲ ਟਾਊਨ ਫੇਜ਼-1 ’ਚ ਇਕ ਪੁਲਸ ਇੰਸਪੈਕਟਰ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਇੰਸਪੈਕਟਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਨੂੰ ਲੈ ਕੇ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪੁਲਸ ਨੂੰ ਦੁਪਹਿਰ ਕਰੀਬ 3 ਵਜੇ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਫੇਜ਼-1 ਦੇ ਨਜ਼ਦੀਕ ਇਕ ਕੋਠੀ ਦੇ ਬਾਹਰ ਇਕ ਕਾਰ ’ਚ ਇੰਸੈਪਕਰ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਣ ’ਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ ਤਾਂ ਪੁਲਸ ਮੁਲਾਜ਼ਮ ਦੇ ਗੋਲ਼ੀ ਲੱਗੀ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਇੰਸਪੈਕਟਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਮ੍ਰਿਤਕ ਇੰਸਪੈਕਟਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ ਸਮੇਂ ਜਗਰਾਓਂ ਵਿਖੇ ਤਾਇਨਾਤ ਸੀ।
ਘਟਨਾ ਦੀ ਜਾਂਚ ਫੋਰੈਂਸਿਕ ਟੀਮ ਵੱਲੋਂ ਕੀਤੀ ਜਾ ਰਹੀ ਹੈ। ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਇੰਸਪੈਕਟਰ ਰਣਧੀਰ ਸਿੰਘ ਦੀ ਗੋਲ਼ੀ ਲੱਗਣ ਕਾਰਨ ਮੌਤ ਹੋਈ ਹੈ। ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਦੀ ਜਾਂਚ ਜਾਰੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਬਠਿੰਡਾ ਦੇ ਫੇਜ਼-1 ਮਾਡਲ ਟਾਊਨ ’ਚ ਰਹਿੰਦਾ ਸੀ, ਮੌਤ ਦੇ ਪਿੱਛੇ ਕੀ ਕਾਰਨ ਸੀ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)