ਮੁੰਬਈ ਦੀ ਝੁੱਗੀ ਬਸਤੀ ‘ਚ ਲੱਗੀ ਅਚਾਨਕ ਅੱਗ

ਮੁੰਬਈ — ਮੁੰਬਈ ਦੇ ਕੁਰਲਾ ਈਸਟ ਦੇ ਕੁਰੈਸ਼ੀ ਨਗਰ ‘ਚ ਸ਼ੁੱਕਰਵਾਰ ਤੜਕੇ ਇਕ ਝੁੱਗੀ ‘ਚ ਭਿਆਨਕ ਅੱਗ ਲੱਗ ਗਈ। ਅਜੇ ਤੱਕ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਅਧਿਕਾਰੀਆਂ ਮੁਤਾਬਕ ਇਲਾਕੇ ਦੇ ਸਥਾਨਕ ਲੋਕਾਂ ਨੇ ਅੱਗ ਨੂੰ ਦੇਖਿਆ ਅਤੇ ਅਲਾਰਮ ਵਜਾ ਦਿੱਤਾ।

ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ, “ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।” 

Add a Comment

Your email address will not be published. Required fields are marked *