ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਦਾ ਕਤਲ

ਬਾਲਿਆਂਵਾਲੀ : ਬਠਿੰਡਾ ਦੇ ਪਿੰਡ ਮੰਡੀ ਖੁਰਦ ਵਿਖੇ ਅੱਜ ਜ਼ਮੀਨੀ ਵਿਵਾਦ ਕਾਰਨ ਇਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਮ੍ਰਿਤਕ ਦੀ ਪਤਨੀ ਸਮੇਤ 3 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਥਾਣਾ ਬਾਲਿਆਂਵਾਲੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਨੇੜਲੇ ਪਿੰਡ ਭਾਗਸਰ ਦੇ ਗੁਰਮੀਤ ਸਿੰਘ ਨੇ ਮੰਡੀ ਖੁਰਦ ਰਹਿੰਦੀ ਆਪਣੀ ਭੂਆ ਤੋਂ ਕਈ ਸਾਲ ਪਹਿਲਾਂ 4 ਏਕੜ ਜ਼ਮੀਨ ਖਰੀਦੀ ਸੀ ਪਰ ਬਾਅਦ ’ਚ ਭੂਆ ਦੇ ਮੁੰਡੇ ਜਸਵਿੰਦਰ ਸਿੰਘ ਨੇ ਜ਼ਮੀਨ ਸਬੰਧੀ ਅਦਾਲਤ ਵਿੱਚ ਕੇਸ ਕਰ ਦਿੱਤਾ।

ਅਦਾਲਤ ਨੇ ਕੇਸ ਦਾ ਫ਼ੈਸਲਾ ਗੁਰਮੀਤ ਸਿੰਘ ਦੇ ਹੱਕ ’ਚ ਕਰ ਦਿੱਤਾ ਸੀ। ਅੱਜ ਜਦੋਂ ਗੁਰਮੀਤ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਜ਼ਮੀਨ ਵਾਹ ਰਿਹਾ ਸੀ ਤਾਂ ਜਸਵਿੰਦਰ ਸਿੰਘ ਨੇ ਆਪਣੇ ਕੁਝ ਸਾਥੀਆਂ ਸਣੇ ਡਾਂਗਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਜਦੋਂ ਗੁਰਮੀਤ ਸਿੰਘ ਨੂੰ ਖੂਨ ਨਾਲ ਲੱਥਪਥ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਇਸ ਹਮਲੇ ‘ਚ ਮ੍ਰਿਤਕ ਦੀ ਪਤਨੀ ਤੋਂ ਇਲਾਵਾ 3 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *