ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਸੂਚਨਾ

ਲੁਧਿਆਣਾ : ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨਾਲ 14 ਸਤੰਬਰ ਦੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤੁਰੰਤ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦੇਣਗੇ। ਯੂਨੀਅਨ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ।

ਜੱਥੇਬੰਦੀ ਵੱਲੋਂ ਪਹਿਲਾਂ ਵੀ 14, 15 ਅਤੇ 16 ਅਗਸਤ ਨੂੰ ਹੜਤਾਲ ਕਰਕੇ 15 ਅਗਸਤ ਨੂੰ ਗੁਲਾਮੀ ਦਿਵਸ ਦਾ ਪ੍ਰੋਗਰਾਮ ਦਿੱਤਾ ਗਿਆ ਸੀ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਨਾਲ 25 ਅਗਸਤ ਦੀ ਮੀਟਿੰਗ ਤੈਅ ਕਰਵਾਈ ਗਈ ਸੀ ਪਰ ਮੌਕੇ ‘ਤੇ ਇਸ ਨੂੰ 14 ਸਤੰਬਰ ਨੂੰ ਰੱਖ ਦਿੱਤਾ ਗਿਆ। ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮਗਾਂ ਦਾ ਹੱਲ ਕਰਨਗੇ। ਨਾਲ ਹੀ ਯੂਨੀਅਨ ਨੇ ਚਿਤਾਵਨੀ ਦਿਤੀ ਕਿ ਜੇਕਰ 14 ਸਤੰਬਰ ਦੀ ਮੀਟਿੰਗ ‘ਚ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਤੁਰੰਤ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਵਿਰੋਧ ਕੀਤਾ ਜਾਵੇਗਾ।

Add a Comment

Your email address will not be published. Required fields are marked *