ਕੇਰਲ ‘ਚ ਨਿਪਾਹ ਵਾਇਰਸ ਨਾਲ ਹੋਈਆਂ 2 ਮੌਤਾਂ

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲ ਦੇ ਕੋਝੀਕੋਡ ਜ਼ਿਲ੍ਹੇ ‘ਚ 2 ਮੌਤਾਂ ਨਿਪਾਹ ਵਾਇਰਸ ਕਾਰਨ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਥਿਤੀ ਦਾ ਜਾਇਜ਼ਾ ਲੈਣ ਅਤੇ ਨਿਪਾਹ ਵਾਇਰਸ ਸੰਕਰਮਣ ਦੇ ਪ੍ਰਬੰਧਨ ‘ਚ ਰਾਜ ਸਰਕਾਰ ਦੀ ਮਦਦ ਲਈ ਮਾਹਿਰਾਂ ਦੀ ਇਕ ਕੇਂਦਰੀ ਟੀਮ ਕੇਰਲ ਭੇਜੀ ਗਈ ਹੈ।

ਅਧਿਕਾਰਤ ਸੂਤਰਾਂ ਅਨੁਸਾਰ, ਖ਼ਤਰਨਾਕ ਵਾਇਰਸ ਦੀ ਜਾਂਚ ਲਈ ਕੇਰਲ ਦੇ 4 ਹੋਰ ਲੋਕਾਂ ਦੇ ਨਮੂਨੇ ਪੁਣੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲਾਜੀ ‘ਚ ਭੇਜੇ ਗਏ ਹਨ। ਇਸ ਵਿਚ ਕੇਰਲ ਸਰਕਾਰ ਨੇ ਮੰਗਲਵਾਰ ਨੂੰ ਕੋਝੀਕੋਡ ‘ਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਅਤੇ ਲੋਕਾਂ ਨੂੰ ਚੌਕਸੀ ਵਜੋਂ ਮਾਸਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਫੇਸਬੁੱਕ ਪੋਸਟ ‘ਚ ਕਿਹਾ ਕਿ ਸਰਕਾਰ 2 ਮੌਤਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਿਹਤ ਵਿਭਾਗ ਨੇ ਕੋਝੀਕੋਡ ‘ਚ ਅਲਰਟ ਜਾਰੀ ਕੀਤਾ ਹੈ। ਜਾਨਵਰਾਂ ਤੋਂ ਇਨਸਾਨਾਂ ‘ਚ ਫੈਲਣ ਵਾਲਾ ਨਿਪਾਹ ਵਾਇਰਸ ਇਕ ਜਨੈਟਿਕ ਬੀਮਾਰੀ ਹੈ। ਇਹ ਬੀਮਾਰੀ ਚਮਗਾਦੜ ਜਾਂ ਸੂਰ ਅਤੇ ਉਨ੍ਹਾਂ ਦੇ ਸਰੀਰ ਦੇ ਤਰਲ ਪਦਾਰਥ ਦੇ ਸਿੱਧਾ ਸੰਪਰਕ ‘ਚ ਆਉਣ ਨਾਲ ਫੈਲਦੀ ਹੈ। 

Add a Comment

Your email address will not be published. Required fields are marked *