ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਨੇ ਸਿੱਖ ਵਿਦਿਆਰਥੀਆਂ ਨੂੰ ਕੀਤਾ ਸਸਪੈਂਡ
September 14, 2023
ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਦੇ ਸਿੱਖ ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ ਸਿੱਖ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ ‘ਚ ਬਣਾਈ ਗਈ ਇਕ ਵੀਡੀਓ ਸਾਹਮਣੇ ਆਈ ਸੀ। ਇਹ ਵੀਡੀਓ ਵਿਦਿਆਰਥੀਆਂ ਨੇ ਸਤਿਨਾਮ ਸ੍ਰੀ ਵਾਹਿਗੁਰੂ ਕਹਿ ਕੇ ਬਣਾਈ ਸੀ। ਵੀਡੀਓ ‘ਚ ਸਿੱਖ ਵਿਦਿਆਰਥੀਆਂ ‘ਤੇ ਸਿਰ ‘ਤੇ ਬੈਗ ਚੁੱਕ ਰੱਖੇ ਸਨ। ਮਾਮਲਾ ਵਧਦਾ ਦੇਖ ਸਿੱਖ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਤੋਂ ਮੁਆਫ਼ੀ ਵੀ ਮੰਗੀ ਸੀ। ਫਿਲਹਾਲ ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਕਾਲਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦਾ ਹੈ।

