ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋਫ਼ੈਸਰ ਦੀ ਬੁਰੀ ਤਰ੍ਹਾਂ ਕੁੱਟਮਾਰ

ਪਟਿਆਲਾ – ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ਵਿਚ ਅੱਜ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਯੂਨੀਵਰਸਟੀ ਵਿਚ ਬੀ. ਏ. ਵਿਚ ਪੜ੍ਹਨ ਵਾਲੀ ਜਸ਼ਨਪ੍ਰੀਤ ਕੌਰ (18) ਦੀ ਮੌਤ ਹੋ ਗਈ। ਜਸ਼ਨਪ੍ਰੀਤ ਸਿੰਘ ਬਠਿੰਡਾ ਦੀ ਰਹਿਣ ਵਾਲੀ ਸੀ, ਜਿਸ ਨੂੰ ਸਾਹ ਲੈਣ ਦੀ ਸਮੱਸਿਆ ਸੀ। ਬੀਤੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਬਹੁਤ ਖ਼ਰਾਬ ਸੀ ਪਰ ਯੂਨੀਵਰਸਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਸੁਰਜੀਤ ਸਿੰਘ ਨੇ ਉਸ ਕੁੜੀ ਨੂੰ ਛੁਟੀ ਨਹੀਂ ਦਿੱਤੀ ਅਤੇ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਗਿਆ, ਜਿਸ ਕਰਕੇ ਜਸ਼ਨਪ੍ਰੀਤ ਕੌਰ ਦੀ ਰਾਤ 2 ਵਜੇ ਦੇ ਕਰੀਬ ਮੌਤ ਹੋ ਗਈ। 

ਕੁੜੀ ਦੀ ਮੌਤ ਹੋਣ ਤੋਂ ਬਾਅਦ ਯੂਨੀਵਰਸਟੀ ਦੇ ਵਿਦਿਆਰਥੀ ਅਤੇ ਪ੍ਰੋਫ਼ੈਸਰਾਂ ਨੇ ਦੋਸ਼ੀ ਪ੍ਰੋਫ਼ੈਸਰ ਸੁਰਜੀਤ ਸਿੰਘ ਦਾ ਪਹਿਲਾਂ ਘਿਰਾਓ ਕੀਤਾ ਅਤੇ ਫਿਰ ਪੁਲਸ ਦੀ ਮੌਜੂਦਗੀ ਵਿਚ ਪ੍ਰੋਫ਼ੈਸਰ ਦੀ ਕੁੱਟਮਾਰ ਕਰ ਦਿੱਤੀ। ਜ਼ਖ਼ਮੀ ਪ੍ਰੋਫੈਸਰ ਨੂੰ ਪੁਲਸ ਬੜੀ ਮੁਸਤੈਦੀ ਨਾਲ ਉਥੋਂ ਕੱਢਵਾਇਆ ਅਤੇ ਹਸਪਤਾਲ ਲਿਜਾਇਆ ਗਿਆ। ਸਾਥੀ ਵਿਦਿਆਰਥਣਾਂ ਨੇ ਦੱਸਿਆ ਕਿ ਇਹ ਪ੍ਰੋਫ਼ੈਸਰ ਕਾਫ਼ੀ ਵਿਗਿਆਨੀ ਮੰਨਿਆ ਜਾਂਦਾ ਹੈ ਪਰ ਇਸ ਕਰਕੇ ਸਾਡੀ ਇਕ ਕੁੜੀ ਦੀ ਮੌਤ ਹੋ ਗਈ ਹੈ।

ਜਿਹੜੀ ਬਹੁਤ ਜ਼ਿਆਦਾ ਬੀਮਾਰ ਸੀ, ਇਸ ਨੇ ਉਸ ਨੂੰ ਛੁੱਟੀ ਨਹੀਂ ਦਿੱਤੀ ਅਤੇ ਨਾਲ ਹੀ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ। ਪੰਜਾਬੀ ਯੂਨੀਵਰਸਟੀ ਦੇ ਡਾਇਰੈਕਟਰ ਦਿਲਜੀਤ ਅੰਮੀ ਨੇ ਦੱਸਿਆ ਕਿ ਜੋ ਇਹ ਵਿਦਿਆਰਥੀ ਪ੍ਰੋਫ਼ੈਸਰ ‘ਤੇ ਇਲਜ਼ਾਮ ਲੱਗਾ ਰਹੇ ਹਨ, ਉਹ ਬੇਬੁਨਿਆਦ ਹਨ। ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ। ਉਹ ਬੀਮਾਰ ਸੀ, ਉਸ ਵਿੱਚ ਪ੍ਰੋਫ਼ੈਸਰ ਦਾ ਕੋਈ ਲੈਣਾ-ਦੇਣਾ ਨਹੀਂ। ਬਾਕੀ ਇਸ ਮਾਮਲੇ ਵਿਚ ਜਾਂਚ ਕੀਤੀ ਜਾਵੇਗੀ।  

Add a Comment

Your email address will not be published. Required fields are marked *