ਭਦੌੜ ’ਚ ਦਿਨ ਦਿਹਾੜੇ ਔਰਤ ਦਾ ਬੇਰਹਿਮੀ ਨਾਲ ਕਤਲ

ਬਰਨਾਲਾ : ਬਰਨਾਲਾ ਦੇ ਭਦੌੜ ਦਾ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅਣਪਛਾਤੇ ਲੋਕਾਂ ਨੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਇਕ ਜਨਾਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਫਿਲਹਾਲ ਕਤਲ ਕੀਤੀ ਗਈ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਮਾਨਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਭਦੌੜ ਵਿਚ 35 ਤੋਂ 40 ਸਾਲ ਦੀ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਭਦੌੜ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਾ ਦੇ ਘਰ ਇਕ ਹੋਰ ਮਹਿਲਾ ਆਈ ਸੀ, ਜਿਸ ਦੇ ਸੰਬੰਧ ਵਿਚ ਪੁਲਸ ਵੱਖ-ਵੱਖ ਪਹਿਲੂਆਂ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਤਲ ਕਾਂਡ ਨੂੰ ਲੈ ਕੇ ਪੁਲਸ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

Add a Comment

Your email address will not be published. Required fields are marked *