ਆਸਟ੍ਰੇਲੀਆ : ANU ਯੂਨੀਵਰਸਿਟੀ ‘ਚ ਚਾਕੂ ਨਾਲ ਹਮਲਾ

ਕੈਨਬਰਾ: ਆਸਟ੍ਰੇਲੀਆ ਦੀ ਰਾਜਧਾਨੀ ਵਿਚ ਸੋਮਵਾਰ ਨੂੰ ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ (ਏ.ਐੱਨ.ਯੂ.) ਵਿਚ ਕਥਿਤ ਤੌਰ ‘ਤੇ ਚਾਕੂ ਨਾਲ ਕੀਤੇ ਗਏ ਹਮਲੇ ਬਾਅਦ ਤਿੰਨ ਲੋਕ ਜ਼ਖ਼ਮੀ ਹੋ ਗਏ। ਇਹਨਾਂ ਜ਼ਖਮੀ ਹੋਏ ਤਿੰਨ ਲੋਕਾਂ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ।

ਆਸਟ੍ਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਨੇ ਦੱਸਿਆ ਕਿ ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਚਾਕੂ ਮਾਰਨ ਦੀਆਂ ਰਿਪੋਰਟਾਂ ਦਾ ਜਵਾਬ ਦੇਣ ਲਈ ਪੁਲਸ ਅਤੇ ਐਂਬੂਲੈਂਸ ਕਰਮਚਾਰੀਆਂ ਨੂੰ ਕੈਨਬਰਾ ਵਿੱਚ ਲਗਭਗ 2:45 ਵਜੇ ਏ.ਐਨ.ਯੂ ਕੈਂਪਸ ਵਿੱਚ ਬੁਲਾਇਆ ਗਿਆ ਸੀ। ਆਸਟ੍ਰੇਲੀਅਨ ਕੈਪੀਟਲ ਟੈਰੀਟਰੀ (ਏਸੀਟੀ) ਪੁਲਿਸਿੰਗ ਦੇ ਬੁਲਾਰੇ ਨੇ ਏਬੀਸੀ ਨੂੰ ਦੱਸਿਆ ਕਿ ਤਿੰਨ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਹਿਰਾਸਤ ਵਿੱਚ ਹੈ।

ਜਿਨ੍ਹਾਂ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ, ਉਨ੍ਹਾਂ ਵਿੱਚੋਂ ਦੋ ਨੂੰ ਚਾਕੂ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ ਅਤੇ ਤੀਜੇ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ ਸੀ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੇ ਇੱਕ ਬਿਆਨ ਵਿੱਚ ਏ.ਐਨ.ਯੂ ਨੇ ਲੋਕਾਂ ਨੂੰ ਐਕਟਨ ਦੇ ਕੇਂਦਰੀ ਕੈਨਬਰਾ ਉਪਨਗਰ ਵਿੱਚ ਆਪਣੇ ਕੈਂਪਸ ਵਿੱਚ ਫੈਲੋ ਓਵਲ ਤੋਂ ਦੂਰ ਰਹਿਣ ਲਈ ਕਿਹਾ ਹੈ। ਬਿਆਨ ਵਿਚ ਕਿਹਾ ਗਿਆ ਕਿ “ਕੈਂਪਸ ਵਿੱਚ ਇੱਕ ਘਟਨਾ ਵਾਪਰੀ ਹੈ,”। “ਪੁਲਸ ਘਟਨਾ ਸਥਾਨ ‘ਤੇ ਹੈ ਅਤੇ ਸਥਿਤੀ ਕਾਬੂ ਵਿੱਚ ਹੈ, ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।” ਏਬੀਸੀ ਨੇ ਰਿਪੋਰਟ ਦਿੱਤੀ ਕਿ ਨਾ ਤਾਂ ਪੁਲਸ ਅਤੇ ਨਾ ਹੀ ਯੂਨੀਵਰਸਿਟੀ ਇਸ ਗੱਲ ਦੀ ਪੁਸ਼ਟੀ ਕਰਨ ਦੇ ਯੋਗ ਸੀ ਕੀ ਘਟਨਾ ਵਿੱਚ ਸ਼ਾਮਲ ਕੋਈ ਵੀ ANU ਵਿਦਿਆਰਥੀ ਜਾਂ ਸਟਾਫ ਮੈਂਬਰ ਵੀ ਸੀ।

Add a Comment

Your email address will not be published. Required fields are marked *