ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ

ਪਟਿਆਲਾ : ਪਟਿਆਲਾ ’ਚ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ-ਨਿਗਮ ਨੇ ਪੁਲਸ ਦੀ ਮਦਦ ਨਾਲ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਸਾਹਮਣੇ ਲੱਗੀਆਂ ਛੋਟੀਆਂ ਦੁਕਾਨਾਂ ਹਟਾ ਦਿੱਤੀਆਂ। ਇਸ ਦੌਰਾਨ ਮੌਕੇ ’ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬਿਨਾਂ ਕਿਸੇ ਸੂਚਨਾ ਦੇ ਨਗਰ-ਨਿਗਮ ਨੇ ਅਚਾਨਕ ਇਹ ਵੱਡੀ ਕਾਰਵਾਈ ਕੀਤੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਨ੍ਹਾਂ ਨੂੰ ਹਟਾਉਣ ਲਈ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਧਰਨੇ ਕਾਰਨ ਅਜਿਹਾ ਨਹੀਂ ਹੋ ਸਕਿਆ ਸੀ ਪਰ ਦੇਰ ਰਾਤ ਇਹ ਸਾਰੀ ਕਾਰਵਾਈ ਚੁੱਪ-ਚੁਪੀਤੇ ਨੇਪਰੇ ਚਾੜ੍ਹ ਦਿੱਤੀ ਗਈ ਹੈ। 

Add a Comment

Your email address will not be published. Required fields are marked *