ਨਸ਼ੇ ਦੀ ਲੋਰ ‘ਚ ਪੁੱਤ ਨੇ ਡੰਡੇ ਨਾਲ ਕੁੱਟ-ਕੁੱਟ ਕੇ ਮਾਰ ‘ਤਾ ਬਜ਼ੁਰਗ ਪਿਓ
September 24, 2023
![](http://mehakewattan.com/wp-content/uploads/2023/09/2023_8image_13_45_591322342arrest-ll.jpg)
ਪ੍ਰਤਾਪਗੜ੍ਹ – ਪ੍ਰਤਾਪਗੜ੍ਹ ਜ਼ਿਲ੍ਹੇ ਵਿਚ ਅੰਤੂ ਥਾਣਾ ਖੇਤਰ ਦੇ ਇਕ ਪਿੰਡ ਵਿਚ ਇਕ ਪੁੱਤਰ ਨੇ ਆਪਣੇ ਬਜ਼ੁਰਗ ਪਿਤਾ ਦੀ ਕਥਿਤ ਤੌਰ ’ਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਥਾਣਾ ਇੰਚਾਰਜ ਇੰਸਪੈਕਟਰ ਜਿਤੇਂਦਰ ਸਿੰਘ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀਤੀ ਰਾਤ ਸ਼ੁਕਲਪੁਰ ਪਿੰਡ ਵਿਚ ਜਗਦੰਬਾ ਪ੍ਰਸਾਦ ਸ਼ੁਕਲਾ (80) ਨੂੰ ਉਸ ਦੇ ਪੁੱਤਰ ਵਿਨੋਦ ਸ਼ੁਕਲਾ ਨੇ ਸ਼ਰਾਬ ਦੇ ਨਸ਼ੇ ਵਿਚ ਡੰਡਿਆਂ ਨਾਲ ਕੁੱਟ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ।
ਜਗਦੰਬਾ ਨੂੰ ਇਲਾਜ ਲਈ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਐੱਸ. ਆਰ. ਐੱਨ. ਪ੍ਰਯਾਗਰਾਜ ਰੈਫਰ ਕਰ ਦਿੱਤਾ ਪਰ ਪ੍ਰਯਾਗਰਾਜ ਵਿਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਪਰਿਵਾਰਕ ਮੈਂਬਰ ਦੀ ਸ਼ਿਕਾਇਤ ’ਤੇ ਦੋਸ਼ੀ ਪੁੱਤਰ ਵਿਨੋਦ ਸ਼ੁਕਲਾ ਵਿਰੁੱਧ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕਰ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।