ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦੀ ਐਡਵਾਂਸ ਬੁਕਿੰਗ ਹੋਈ ਸ਼ੁਰੂ

ਜਲੰਧਰ – 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਚੁੱਕੀ ਹੈ। ਫ਼ਿਲਮ ਦੀ ਪ੍ਰਮੋਸ਼ਨ ਇਸ ਵੇਲੇ ਜ਼ੋਰਾਂ ‘ਤੇ ਹੈ। ਇਸੇ ਦੇ ਚਲਦੀਆਂ ਫ਼ਿਲਮ ਦੇ ਨਿਰਮਾਤਾ ਗੁਨਬੀਰ ਸਿੱਧੂ, ਮਨਮੌੜ ਸਿੱਧੂ ਤੇ ਸੰਦੀਪ ਬਾਂਸਲ ਨੇ ਫ਼ਿਲਮ ਦੀਆਂ ਐਡਵਾਂਸ ਟਿਕਟਾਂ ਬੁੱਕ ਕਰਵਾਉਣ ਲਈ ਖਾਸ ਆਫਰ ਲਿਆਂਦੀ ਹੈ। ਜੀ ਹਾਂ, ਫ਼ਿਲਮ ਦੀ ਟੀਮ ਅਨੁਸਾਰ 28 ਸਤੰਬਰ ਤੋਂ ਪਹਿਲਾਂ ਐਡਵਾਂਸ ਟਿਕਟਾਂ ਬੁੱਕ ਕਰਵਾਉਣ ਵਾਲਿਆਂ ਚੋਂ ਦੋ ਲੱਕੀ ਵਿਨਰਾਂ ਨੂੰ ਆਈਫੋਨ 15 ਤੇ ਇਕ ਨੈਨੋ ਗੱਡੀ ਦਿੱਤੀ ਜਾਵੇਗੀ। 

ਦੱਸ ਦਈਏ ਕਿ ਇਸ ਪ੍ਰਤੀਯੋਗਤਾ ਲਈ ਟਿਕਟਾਂ ਬੁੱਕ ਕਰਨ ਵਾਲੇ ਨੂੰ ਟਿਕਟ @whitehillstudios ਨੂੰ ਮੈਨਸ਼ਨ ਕਰਕੇ #gjacm1stdayticket ਤੇ #gjacmiphone15 ਹੈਸ਼ਟੇਗ ਆਪਣੇ ਇੰਸਟਾਗ੍ਰਾਮ ‘ਤੇ ਪਾਉਣੇ ਪੈਣਗੇ ਤੇ ਟਿਕਟ ਦੀ ਫੋਟੋ ਆਪਣੇ ਨਾਮ ਤੇ ਮੋਬਾਇਲ ਨੰਬਰ ਸਮੇਤ ਇਸ ਨੰਬਰ +91-7347002712 ‘ਤੇ ਵਟਸਐੱਪ ਕਰਨੀ ਪਵੇਗੀ। ਦੱਸ ਦਈਏ ਕਿ ਦਰਸ਼ਕ ਵੀ ਇਸ ਫ਼ਿਲਮ ਨੂੰ ਦੇਖਣ ਲਈ ਬੇਹੱਦ ਉਤਸ਼ਾਹਿਤ ਹਨ ਜਿਸ ਦਾ ਅੰਦਾਜ਼ਾ ਫ਼ਿਲਮ ਦੀ ਪ੍ਰਮੋਸ਼ਨ, ਟਰੇਲਰ ਅਤੇ ਗੀਤਾਂ ਨੂੰ ਮਿਲੇ ਹੁੰਗਾਰੇ ਤੋਂ ਲਗਾਇਆ ਜਾ ਸਕਦਾ ਹੈ। 

ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾ ਮਾਰਦੀ’ ਨੂੰ ਮਸ਼ਹੂਰ ਡਾਇਰੈਕਟਰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ ਤੇ ਨਰੇਸ਼ ਕਥੂਰੀਆ ਨੇ ਲਿਖਿਆ ਹੈ। ਫ਼ਿਲਮ ‘ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ.ਐਨ.ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ ਸਮੇਤ ਕਈ ਕਲਾਕਾਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਵ੍ਹਾਈਟ ਹਿੱਲ ਸਟੂਡੀਓਜ਼ ਵੱਲੋਂ ਨਿਰਮਿਤ ਇਸ ਫ਼ਿਲਮ ਦੇ ਨਿਰਮਾਤਾ ਗੁਨਬੀਰ ਸਿੱਧੂ, ਮਨਮੌੜ ਸਿੱਧੂ ਤੇ ਸੰਦੀਪ ਬਾਂਸਲ ਹਨ।

Add a Comment

Your email address will not be published. Required fields are marked *