ਨਿਊਜ਼ੀਲੈਂਡ ਪੁਲਿਸ ‘ਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ
September 25, 2023
ਰਈਆ – ਪੰਜਾਬੀ ਆਪਣੀ ਸਖ਼ਤ ਮਿਹਨਤ ਸਦਕਾ ਦੇਸ਼ਾਂ-ਵਿਦੇਸ਼ਾਂ ਅੰਦਰ ਹਰ ਖੇਤਰ ਵਿਚ ਆਪਣੀ ਧਾਕ ਜਮਾ ਚੁੱਕੇ ਹਨ। ਇਸੇ ਤਰ੍ਹਾਂ ਇਥੋਂ ਨੇੜਲੇ ਪਿੰਡ ਕਲੇਰ ਘੁੰਮਾਣ ਦੇ ਇਕ ਨੌਜਵਾਨ ਨੇ ਨਿਊਜ਼ੀਲੈਂਡ ਦੀ ਪੁਲਸ ਵਿਚ ਸ਼ਾਮਿਲ ਹੋ ਕੇ ਪਿੰਡ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸੰਬੰਧੀ ਉਕਤ ਨੌਜਵਾਨ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮੇਰਾ ਭਤੀਜਾ ਵਿਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ 2017 ਵਿਚ ਪੜ੍ਹਾਈ ਕਰਨ ਲਈ ਨਿਊਜ਼ੀਲੈਂਡ ਗਿਆ ਸੀ। ਉਥੇ ਉਸ ਨੇ ਸਖ਼ਤ ਮਿਹਨਤ ਕਰ ਕੇ ਪੀ. ਆਰ. ਪ੍ਰਾਪਤ ਕੀਤੀ ਤੇ ਹੁਣ ਉਥੇ ਦੀ ਪੁਲਸ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ। ਇਸ ’ਤੇ ਉਹ ਸਾਰੇ ਟੈਸਟ ਪਾਸ ਕਰ ਕੇ ਪੁਲਸ ਲਈ ਚੁਣਿਆ ਗਿਆ।